Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸ਼੍ਰੋਮਣੀ ਅਕਾਲੀ ਦਲ ਦੇ ਰਾਜ ‘ਚ ਹੋਇਆ ਪੰਜਾਬ ਦਾ ਅਸਲ ਵਿਕਾਸ, ਸੁਖਬੀਰ ਬਾਦਲ ਦਾ ਵੱਡਾ ਬਿਆਨ

Sukhbir Singh Badal: ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡੇਰਾਬੱਸੀ ਤੋਂ ਲੈ ਕੇ ਮੋਹਾਲੀ ਤੱਕ ਜਿੰਨਾ ਵੀ ਵਿਕਾਸ ਹੋਇਆ ਹੈ, ਅਕਾਲੀ ਦਲ ਦੇ ਸਮੇਂ ਦੌਰਾਨ ਹੀ ਹੋਇਆ ਹੈ, ਜਦੋਂ ਕਿ ਪਿਛਲੇ 10 ਸਾਲਾਂ ‘ਚ ਕਿਸੇ ਸਰਕਾਰ ਨੇ ਇੱਥੇ ਇਕ ਇੱਟ ਤੱਕ ਨਹੀਂ ਲਾਈ। ਸੁਖਬੀਰ […]
Nishant Malyan
By : Updated On: 29 Mar 2026 16:34:PM
ਸ਼੍ਰੋਮਣੀ ਅਕਾਲੀ ਦਲ ਦੇ ਰਾਜ ‘ਚ ਹੋਇਆ ਪੰਜਾਬ ਦਾ ਅਸਲ ਵਿਕਾਸ, ਸੁਖਬੀਰ ਬਾਦਲ ਦਾ ਵੱਡਾ ਬਿਆਨ

Sukhbir Singh Badal: ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡੇਰਾਬੱਸੀ ਤੋਂ ਲੈ ਕੇ ਮੋਹਾਲੀ ਤੱਕ ਜਿੰਨਾ ਵੀ ਵਿਕਾਸ ਹੋਇਆ ਹੈ, ਅਕਾਲੀ ਦਲ ਦੇ ਸਮੇਂ ਦੌਰਾਨ ਹੀ ਹੋਇਆ ਹੈ, ਜਦੋਂ ਕਿ ਪਿਛਲੇ 10 ਸਾਲਾਂ ‘ਚ ਕਿਸੇ ਸਰਕਾਰ ਨੇ ਇੱਥੇ ਇਕ ਇੱਟ ਤੱਕ ਨਹੀਂ ਲਾਈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ‘ਚ 60 ਸਾਲਾਂ ‘ਚ 25 ਸਾਲ ਕਾਂਗਰਸ ਦੇ ਮੁੱਖ ਮੰਤਰੀ ਰਹੇ ਹਨ ਅਤੇ 22 ਸਾਲ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਰਹੇ ਹਨ ਪਰ ਪੂਰੇ ਪੰਜਾਬ ‘ਚ ਜੋ ਵੀ ਕੰਮ ਹੋਇਆ ਹੈ, ਉਹ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਪੰਜਾਬ ‘ਚ ਜਿੰਨੇ ਡੈਮ ਅਤੇ ਥਰਮਲ ਪਲਾਂਟ ਹਨ, ਸਾਰੇ ਹੀ ਅਕਾਲੀ ਦਲ ਨੇ ਬਣਾਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਸਿਰਫ ਪੰਜਾਬ ‘ਚ ਰਾਜ ਕਰਨ ਵਾਸਤੇ ਆਉਂਦੀਆਂ ਹਨ, ਸੇਵਾ ਕਰਨ ਲਈ ਨਹੀਂ ਪਰ ਅਕਾਲੀ ਦਲ ਨੇ ਜਿਊਣਾ-ਮਰਨਾ ਅਤੇ ਰਹਿਣਾ ਇੱਥੇ ਹੈ। ਇਹ 105 ਸਾਲ ਪੁਰਾਣੀ ਪਾਰਟੀ ਹੈ, ਭਾਵੇਂ ਹੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ ਗਿਆ ਪਰ ਅਸੀਂ ਫਿਰ ਵੀ ਪੰਜਾਬੀਆਂ ਦਾ ਹਮੇਸ਼ਾ ਸਾਥ ਦਿੱਤਾ।

ਇਸ਼ਤਿਹਾਰ

ਭਾਵੇਂ ਹੜ੍ਹਾਂ ਦੇ ਸਮੇਂ ਵੀ ਡਿਊਟੀ ਸਰਕਾਰ ਦੀ ਸੀ ਪਰ ਅਕਾਲੀ ਦਲ ਨੇ ਡੱਟ ਕੇ ਲੋਕਾਂ ਦਾ ਸਾਥ ਦਿੱਤਾ ਅਤੇ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ ਪਰ ਪਿਛਲੇ 10 ਸਾਲਾਂ ‘ਚ ਪੰਜਾਬ ਬਹੁਤ ਪਿੱਛੇ ਚਲਾ ਗਿਆ ਅਤੇ ਯੂ. ਪੀ., ਬਿਹਾਰ ਵੀ ਸਾਡੇ ਤੋਂ ਅੱਗੇ ਨਿਕਲ ਗਏ। ਜੇਕਰ 10 ਸਾਲਾਂ ‘ਚ ਸਾਡੀ ਸਰਕਾਰ ਹੁੰਦੀ ਤਾਂ ਪੰਜਾਬ ਨੇ ਕਿਤੇ ਦਾ ਕਿਤੇ ਪਹੁੰਚ ਜਾਣਾ ਸੀ। ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਡੇਰਾਬੱਸੀ ‘ਚ ਵੱਡੇ ਪੱਧਰ ‘ਤੇ ਆਈ. ਟੀ. ਲਿਆਂਦੀ ਜਾਵੇਗੀ ਅਤੇ ਸਾਰੇ ਸ਼ਹਿਰ ਨੂੰ ਚੰਡੀਗੜ੍ਹ ਮੈਟਰੋ ਨਾਲ ਜੋੜਿਆ ਜਾਵੇਗਾ। ਡੇਰਾਬੱਸੀ ਇਲਾਕੇ ਨੂੰ ਵੱਡੇ ਪੱਧਰ ‘ਤੇ ਇੰਡਸਟਰੀ ਦਾ ਹੱਬ ਬਣਾਇਆ ਜਾਵੇਗਾ। ਜੇਕਰ ਪੰਜਾਬ ‘ਚ ਇੰਡਸਟਰੀ ਹੋਵੇਗੀ ਤਾਂ ਹੀ ਇੱਥੇ ਨੌਕਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਦੇਣੀ ਪਵੇਗੀ ਤਾਂ ਜੋ ਉਹ ਰੁਜ਼ਗਾਰ ‘ਤੇ ਲੱਗ ਸਕਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਨਸ਼ਿਆਂ ਅਤੇ ਗੁੰਡਾਗਰਦੀ ਨੂੰ ਖ਼ਤਮ ਕਰਨਾ ਪਵੇਗਾ। ਇਸ ਤੋਂ ਇਲਾਵਾ ਸੂਬੇ ‘ਚ ਸਖ਼ਤ ਕਾਨੂੰਨ ਲਿਆਵਾਂਗੇ।

ਸੁਖਬੀਰ ਬਾਦਲ ਨੇ ਸਟੇਜ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਐੱਨ. ਕੇ. ਸ਼ਰਮਾ ਵਿੱਤ ਮੰਤਰੀ ਹੋਣਗੇ। ਉਨ੍ਹਾਂ ਵਿਅੰਗਮਈ ਅੰਦਾਜ਼ ‘ਚ ਕਿਹਾ ਕਿ ਸ਼ਰਮਾ ਜੀ ਅਕਾਲੀ ਦਲ ਦੇ ਖਜਾਨਚੀ ਵੀ ਇਹੀ ਹਨ ਅਤੇ ਸਾਡੀ ਸਰਕਾਰ ਬਣਨ ‘ਤੇ ਪੰਜਾਬ ਸਰਕਾਰ ਦੇ ਖਜਾਨਚੀ ਵੀ ਸ਼ਰਮਾ ਜੀ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਮਾ ਜੀ ਬਹੁਤ ਹੀ ਨੇਕ ਅਤੇ ਈਮਨਦਾਰ ਬੰਦੇ ਹਨ ਅਤੇ ਮੈਨੂੰ ਇਨ੍ਹਾਂ ‘ਤੇ ਪੂਰਾ ਭਰੋਸਾ ਹੈ।

Read Latest News and Breaking News at Daily Post TV, Browse for more News

Ad
Ad

Punjab District News