Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ‘ਚ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ “ਪੀਲਾ ਪੰਜਾ”

Latest News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਸ਼ਹਿਰ ਦੇ ਮੁਹੱਲਾ ਵਾਲਮੀਕਿ, ਨੇੜੇ ਘੰਟਾ ਘਰ ਵਿਖੇ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹ ਦਿੱਤਾ। ਇਸ ਸਬੰਧ ਵਿਚ ਵਧੇਰੇ ਜਾਣਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਸ਼ਹਿਰ ਦੇ ਮੁਹੱਲਾ ਵਾਲਮੀਕਿ, ਨੇੜੇ ਘੰਟਾ ਘਰ ਵਿਖੇ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹ ਦਿੱਤਾ।

ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਪੀ. (ਪੀ.ਬੀ.ਆਈ) ਮੇਜਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਹੇਠ ਸਿਵਲ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਮੁਹੱਲੇ ਦੇ ਕੇਸ਼ਵ ਗਾਂਧੀ ਉਰਫ ਕ੍ਰਿਸ਼ਨਾ, ਆਸ਼ੀਸ਼ ਫਰਵਾਹਾ ਉਰਫ ਲੁੰਡੀ ਅਤੇ ਰੂਬਲ ‘ਤੇ ਐਨ.ਡੀ.ਪੀ.ਐਸ ਐਕਟ ਤਹਿਤ ਵੱਖ-ਵੱਖ ਕੁੱਲ 9 ਮਾਮਲੇ ਦਰਜ ਹਨ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਕਬਜ਼ੇ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰਿਪੋਰਟ ਪੁਲਿਸ ਨੂੰ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਛੱਡ ਦੇਣ ਜਾਂ ਫਿਰ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ।

ਉਨ੍ਹਾਂ ਦੱਸਿਆ ਕਿ ਸਥਾਨਕ ਲੋਕ ਇਨ੍ਹਾਂ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News