ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ
Haryana News: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਚੰਡੀਗੜ੍ਹ ਪਹੁੰਚ ਗਏ ਹਨ। ਭੁਪਿੰਦਰ ਸਿੰਘ ਹੁੱਡਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦਾ ਸਵਾਗਤ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਹਵਾਈ ਅੱਡੇ ਤੋਂ ਰਾਹੁਲ ਸਿੱਧੇ ਸੈਕਟਰ 24 ਦੇ ਏ.ਡੀ.ਜੀ.ਪੀ. ਨਿਵਾਸ ਵੱਲ ਚਲੇ ਗਏ। ਉਨ੍ਹਾਂ ਦੇ ਨਾਲ […]
By :
Amritpal Singh
Updated On: 14 Oct 2025 11:37:AM

Haryana News: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਚੰਡੀਗੜ੍ਹ ਪਹੁੰਚ ਗਏ ਹਨ। ਭੁਪਿੰਦਰ ਸਿੰਘ ਹੁੱਡਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦਾ ਸਵਾਗਤ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਹਵਾਈ ਅੱਡੇ ਤੋਂ ਰਾਹੁਲ ਸਿੱਧੇ ਸੈਕਟਰ 24 ਦੇ ਏ.ਡੀ.ਜੀ.ਪੀ. ਨਿਵਾਸ ਵੱਲ ਚਲੇ ਗਏ। ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਹੁੱਡਾ ਅਤੇ ਰਾਓ ਨਰਿੰਦਰ ਵੀ ਮੌਜੂਦ ਸਨ। ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਸਿੱਧੇ ਹਵਾਈ ਅੱਡੇ ਵੱਲ ਜਾਣਗੇ।
ਦੱਸ ਦੇਈਏ ਕਿ 7 ਅਕਤੂਬਰ ਨੂੰ ਆਈ.ਪੀ.ਐਸ. ਵਾਈ ਪੂਰਨ ਕੁਮਾਰ ਨੇ ਆਪਣੇ ਘਰ ਵਿਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।