Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਜ਼ੀਰਕਪੁਰ ‘ਚ ਨਾਜਾਇਜ਼ ਦਵਾਈ ਫੈਕਟਰੀ ‘ਤੇ ਛਾਪਾ, ਪਾਬੰਦੀਸ਼ੁਦਾ ਦਵਾਈਆਂ ਦੀ ਵੱਡੀ ਖੇਪ ਜ਼ਬਤ

Zirakpur Drug Raid; ਮੋਹਾਲੀ ਦੇ ਜ਼ੀਰਕਪੁਰ ਸਥਿਤ ਰਾਮਗੜ੍ਹ ਭੁੱਡਾ ਇਲਾਕੇ ਵਿੱਚ ਇੱਕ ਰਿਹਾਇਸ਼ੀ ਮਕਾਨ ਅੰਦਰ ਕਥਿਤ ਤੌਰ ‘ਤੇ ਚਲਾਈ ਜਾ ਰਹੀ ਨਾਜਾਇਜ਼ ਦਵਾਈ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਐਂਟੀ ਨਾਰਕੋਟਿਕਸ ਸੈੱਲ ਅਤੇ ਫੂਡ ਐਂਡ ਡਰੱਗ ਵਿਭਾਗ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਭਾਰੀ ਮਾਤਰਾ ਵਿੱਚ ਸਟੀਰੌਇਡ, ਪਾਬੰਦੀਸ਼ੁਦਾ ਦਵਾਈਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜ਼ੀਰਕਪੁਰ ‘ਚ ਨਾਜਾਇਜ਼ ਦਵਾਈ ਫੈਕਟਰੀ ‘ਤੇ ਛਾਪਾ, ਪਾਬੰਦੀਸ਼ੁਦਾ ਦਵਾਈਆਂ ਦੀ ਵੱਡੀ ਖੇਪ ਜ਼ਬਤ

Zirakpur Drug Raid; ਮੋਹਾਲੀ ਦੇ ਜ਼ੀਰਕਪੁਰ ਸਥਿਤ ਰਾਮਗੜ੍ਹ ਭੁੱਡਾ ਇਲਾਕੇ ਵਿੱਚ ਇੱਕ ਰਿਹਾਇਸ਼ੀ ਮਕਾਨ ਅੰਦਰ ਕਥਿਤ ਤੌਰ ‘ਤੇ ਚਲਾਈ ਜਾ ਰਹੀ ਨਾਜਾਇਜ਼ ਦਵਾਈ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਐਂਟੀ ਨਾਰਕੋਟਿਕਸ ਸੈੱਲ ਅਤੇ ਫੂਡ ਐਂਡ ਡਰੱਗ ਵਿਭਾਗ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਭਾਰੀ ਮਾਤਰਾ ਵਿੱਚ ਸਟੀਰੌਇਡ, ਪਾਬੰਦੀਸ਼ੁਦਾ ਦਵਾਈਆਂ ਅਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ।

ਕਾਰਵਾਈ ਦੌਰਾਨ ਮੌਕੇ ਤੋਂ ਇੱਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਜਾਂਚ ਏਜੰਸੀਆਂ ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਦਵਾਈਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦੀ ਭਾਲ ਕਰ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਕਰਮਚਾਰੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਿਨਾਂ ਲਾਇਸੈਂਸ ਚੱਲ ਰਿਹਾ ਸੀ ਕਾਰੋਬਾਰ, ਆਨਲਾਈਨ ਹੁੰਦੀ ਸੀ ਸਪਲਾਈ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿਹਾਇਸ਼ੀ ਇਲਾਕੇ ਵਿੱਚ ਕਿਰਾਏ ‘ਤੇ ਮਕਾਨ ਲੈ ਕੇ ਬਿਨਾਂ ਕਿਸੇ ਸਰਕਾਰੀ ਮਨਜ਼ੂਰੀ ਜਾਂ ਲਾਇਸੈਂਸ ਦੇ ਇਹ ਫੈਕਟਰੀ ਚਲਾਈ ਜਾ ਰਹੀ ਸੀ। ਮੁੱਢਲੀ ਪੜਤਾਲ ਮੁਤਾਬਕ, ਇੱਥੇ ਤਿਆਰ ਕੀਤੀਆਂ ਜਾਂਦੀਆਂ ਪਾਬੰਦੀਸ਼ੁਦਾ ਦਵਾਈਆਂ ਅਤੇ ਸਟੀਰੌਇਡ ਦੀ ਕਥਿਤ ਤੌਰ ‘ਤੇ ਆਨਲਾਈਨ ਪਲੇਟਫਾਰਮਾਂ ਰਾਹੀਂ ਸਪਲਾਈ ਕੀਤੀ ਜਾਂਦੀ ਸੀ।

ਪੁਲਿਸ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਗੰਭੀਰ ਹੈ। ਜਾਂਚ ਏਜੰਸੀਆਂ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਨੈੱਟਵਰਕ ਨਾਲ ਜੁੜੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News