Weather Update; ਮੌਸਮ ਵਿਭਾਗ ਵੱਲੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 21 ਅਤੇ 22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਹੋਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਵੱਗਣਗੀਆਂ।
ਪੰਜਾਬ ਵਿੱਚ ਅਧਿਕਤਮ ਤਾਪਮਾਨ ਵਿੱਚ ਔਸਤਨ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਤੋਂ 1.7 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੀ ਸ਼ਾਮ ਰਾਜ ਵਿਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਪਠਾਨਕੋਟ ‘ਚ ਰਿਕਾਰਡ ਕੀਤਾ ਗਿਆ। ਹੋਰ ਤਾਪਮਾਨ ਕੁੱਝ ਇਸ ਤਰ੍ਹਾਂ ਰਹੇ:
ਅੰਮ੍ਰਿਤਸਰ: 38.0°C
ਲੁਧਿਆਣਾ: 34.3°C
ਪਟਿਆਲਾ: 35.2°C
ਮੋਹਾਲੀ: 36.0°C
ਫਰੀਦਕੋਟ: 34.6°C
ਸੰਗਰੂਰ: 37.6°C
ਫਿਰੋਜ਼ਪੁਰ: 36.4°C
ਨਵਾਂਸ਼ਹਿਰ: 37.5°C
ਰੂਪਨਗਰ: 38.0°C
ਅੱਜ 8 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
19 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ (30-40 ਕਿਮੀ ਪ੍ਰਤੀ ਘੰਟਾ) ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ 8 ਜ਼ਿਲ੍ਹੇ- ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਰਾਜ ਵਿੱਚ ਦੁਬਾਰਾ ਗਰਮੀ ਦੀ ਤੀਬਰਤਾ ਵਧੀ ਹੈ, ਪਰ ਅਗਲੇ 4-5 ਦਿਨਾਂ ਦੌਰਾਨ ਤੇਜ਼ ਹਵਾਵਾਂ ਅਤੇ ਮੀਂਹ ਨਾਲ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
- ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ ਤੇ ਧੁੱਪ ਵੀ ਨਿਕਲੇਗੀ। ਤਾਪਮਾਨ 27 ਤੋਂ 37 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
- ਜਲੰਧਰ – ਹਲਕੇ ਬੱਦਲ ਰਹਿਣਗੇ ਤੇ ਕੁਝ ਸਮੇਂ ਲਈ ਧੁੱਪ ਵੀ ਵੇਖਣ ਨੂੰ ਮਿਲੇਗੀ। ਤਾਪਮਾਨ 27 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
- ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ ਤੇ ਧੁੱਪ ਵੀ ਨਿਕਲੇਗੀ। ਤਾਪਮਾਨ 26 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
- ਪਟਿਆਲਾ – ਹਲਕੇ ਬੱਦਲ ਰਹਿਣਗੇ ਤੇ ਕਦੇ-ਕਦੇ ਧੁੱਪ ਵੀ ਵੇਖਣ ਨੂੰ ਮਿਲੇਗੀ। ਤਾਪਮਾਨ 26 ਤੋਂ 34 ਡਿਗਰੀ ਸੈਲਸੀਅਸ ਰਹੇਗਾ।
- ਮੋਹਾਲੀ – ਆਸਮਾਨ ‘ਚ ਹਲਕੇ ਬੱਦਲ ਰਹਿਣਗੇ ਅਤੇ ਧੁੱਪ ਵੀ ਨਿਕਲ ਸਕਦੀ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।