Journalism Of Hope
BREAKING NEWS
ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ......ਬਲਵੰਤ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ, 3 ਜੱਜਾਂ ਦੀ ਬੈਂਚ ਕੋਲ ਮਾਮਲਾ ਲਿਸਟ ਕਰਨ ਦੇ ਹੁਕਮ......SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ......ਆਸਟ੍ਰੇਲੀਆ ’ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਗੋਲਾ ਸੁੱਟਣ ਮੁਕਾਬਲੇ ’ਚ ਬਣਿਆ ਚੈਂਪੀਅਨ......ਜਲੰਧਰ ’ਚ ਵੱਡੀ ਵਾਰਦਾਤ: ਕਾਰੋਬਾਰੀ ਦੀ ਕਾਰ ਨੂੰ ਟੱਕਰ ਮਾਰ ਕੇ 50 ਲੱਖ ਤੋਂ ਵੱਧ ਦੀ ਨਕਦੀ ਲੁੱਟੀ.....ਸੋਸ਼ਲ ਮੀਡੀਆ ’ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਕੇਂਦਰ ਤੋਂ ਮੰਗਿਆ ਜਵਾਬ.......ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

ਚੰਡੀਗੜ੍ਹ-ਮੋਹਾਲੀ ‘ਚ ਮੀਂਹ ਦਾ ਕਹਿਰ, ਸੜਕਾਂ ਬਣੀਆਂ ਤਲਾਬ

Punjab Weather Update; ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸ਼ਾਮ ਨੂੰ ਪਈ ਤੇਜ਼ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਸੜਕਾਂ ’ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ। ਚੰਡੀਗੜ੍ਹ ਦੇ ਸੈਕਟਰ-28 ਬੀ ਵਿੱਚ ਭਾਰੀ ਮੀਂਹ ਕਾਰਨ ਸੜਕ ਧੱਸਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਸੈਕਟਰ-22 […]
Jaspreet Singh
By : Updated On: 18 Aug 2026 19:13:PM
ਚੰਡੀਗੜ੍ਹ-ਮੋਹਾਲੀ ‘ਚ ਮੀਂਹ ਦਾ ਕਹਿਰ, ਸੜਕਾਂ ਬਣੀਆਂ ਤਲਾਬ

Punjab Weather Update; ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸ਼ਾਮ ਨੂੰ ਪਈ ਤੇਜ਼ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਸੜਕਾਂ ’ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ।

ਇਸ਼ਤਿਹਾਰ

ਚੰਡੀਗੜ੍ਹ ਦੇ ਸੈਕਟਰ-28 ਬੀ ਵਿੱਚ ਭਾਰੀ ਮੀਂਹ ਕਾਰਨ ਸੜਕ ਧੱਸਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਸੈਕਟਰ-22 ਦੀ ਮੋਬਾਈਲ ਮਾਰਕੀਟ ਵਿੱਚ ਪਾਣੀ ਦੁਕਾਨਾਂ ਦੇ ਅੰਦਰ ਤੱਕ ਦਾਖਲ ਹੋ ਗਿਆ, ਜਿਸ ਕਾਰਨ ਦੁਕਾਨਦਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਦੂਜੇ ਪਾਸੇ ਮੋਹਾਲੀ ਦੇ ਨਵਾਂਗਾਓਂ ਵਿੱਚ ਪਾਣੀ ਦੇ ਤੇਜ਼ ਵਹਾਅ ਵਿਚਕਾਰ ਇੱਕ ਬਾਈਕ ਸਵਾਰ ਫਸ ਗਿਆ। ਕਈ ਇਲਾਕਿਆਂ ਵਿੱਚ ਇੱਕ ਤੋਂ ਡੇਢ ਫੁੱਟ ਤੱਕ ਪਾਣੀ ਭਰ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ।

ਮੀਂਹ ਕਾਰਨ ਪੈਟਰੋਲ ਲੰਗਰ ਮੁਲਤਵੀ

ਚੰਡੀਗੜ੍ਹ ਵਿੱਚ ਅੱਜ ਲਗਾਇਆ ਜਾਣ ਵਾਲਾ ਪੈਟਰੋਲ ਲੰਗਰ ਵੀ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਲੰਗਰ ਦਾ ਸਮਾਂ ਸ਼ਾਮ 5 ਵਜੇ ਰੱਖਿਆ ਗਿਆ ਸੀ, ਪਰ ਮੌਸਮ ਖਰਾਬ ਹੋਣ ਅਤੇ ਲਗਾਤਾਰ ਮੀਂਹ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਪੈਟਰੋਲ ਲੰਗਰ ਸ਼ੁੱਕਰਵਾਰ 21 ਅਗਸਤ ਨੂੰ ਲਗਾਇਆ ਜਾਵੇਗਾ।

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿੱਚ ਕਰੀਬ 4 ਵਜੇ ਬਾਰਿਸ਼ ਸ਼ੁਰੂ ਹੋਈ, ਜਦਕਿ ਇਸ ਤੋਂ ਪਹਿਲਾਂ ਜੀਰਕਪੁਰ ਅਤੇ ਮੋਹਾਲੀ ਵਿੱਚ ਸਵੇਰੇ ਵੀ ਮੀਂਹ ਪਿਆ ਸੀ। ਜਿਸ ਕਾਰਨ ਕਈ ਥਾਵਾਂ ’ਤੇ ਪਹਿਲਾਂ ਹੀ ਜਲਭਰਾਅ ਦੀ ਸਥਿਤੀ ਬਣੀ ਹੋਈ ਸੀ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਟ੍ਰਾਈਸਿਟੀ ਲਈ ਰਾਤ 8 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News