Punjab Weather Forecast: ਮੌਸਮ ਮਾਹਿਰਾਂ ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਅਤੇ ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
Punjab Weather Update: ਮੌਸਮ ਵਿਭਾਗ ਨੇ ਪੰਜਾਬ ‘ਚ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਰਕੇ ਪੰਜਾਬ ਦੇ ਮੌਸਮ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ।
ਮੌਸਮ ਵਿਭਾਗ ਮੁਤਾਬਕ ਜਿੱਥੇ ਇੱਕ ਪਾਸੇ ਪੰਜਾਬ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਉੱਥੇ ਹੀ ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ ਵੀ ਮਾਮੂਲੀ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਸ਼ੁੱਕਰਵਾਰ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ।
ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ ‘ਤੇ ਚੱਕਰਵਾਤੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹਿਆਂ ‘ਚ ਕੱਲ੍ਹ ਤੋਂ ਹੀ ਬੱਦਲਵਾਈ ਹੈ। ਇਸ ਕਾਰਨ ਘੱਟੋ-ਘੱਟ ਤਾਪਮਾਨ ‘ਚ 2.9 ਡਿਗਰੀ ਦਾ ਵਾਧਾ ਹੋਇਆ, ਉੱਥੇ ਵੱਧ ਤੋਂ ਵੱਧ ਤਾਪਮਾਨ ‘ਚ ਵੀ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਮਾਹਿਰਾਂ ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਅਤੇ ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
1 ਫਰਵਰੀ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ
ਕੱਲ੍ਹ ਐਕਟਿਵ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਤੋਂ ਬਾਅਦ, ਦੋ ਹੋਰ ਨਵੇ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਐਕਟਿਵ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਕਾਰਨ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਕ ਨਵਾਂ ਜੋ ਵੈਸਟਰਨ ਡਿਸਟਰਬੈਂਸ 1 ਫਰਵਰੀ ਨੂੰ ਐਕਟਿਵ ਹੋ ਜਾਵੇਗੀ।
ਇਸ ਦੇ ਨਾਲ ਹੀ 4 ਫਰਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਪੰਜਾਬ ਵਿੱਚ 31 ਜਨਵਰੀ ਤੋਂ 4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।