Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab Weather: ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ, 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ

Punjab Weather Update: ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ Orange ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Weather: ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ, 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ
weathr

Punjab Weather Update: ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ Orange ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਸ਼ਨੀਵਾਰ ਨੂੰ ਵੀ ਰਾਜ ਵਿੱਚ ਮੀਂਹ ਲਈ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਸ ਦੇ ਬਾਵਜੂਦ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ।

13 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ Orange ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News