Banner

ਦਿੱਲੀ ‘ਚ ਮੀਂਹ ਬਣਿਆ ਆਫ਼ਤ! ਤਿੰਨ ਮੰਜ਼ਿਲਾਂ ਇਮਾਰਤ ਡਿੱਗੀ, ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਜਾਰੀ

Delhi house collapsed; ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਸ਼ਾਮ ਹੋਈ ਮੂਸਲਾਧਾਰ ਬਾਰਿਸ਼ ਦੌਰਾਨ ਰੋਹਿਣੀ ਸੈਕਟਰ-16 ਵਿੱਚ ਇੱਕ ਨਿਰਮਾਣ ਅਧੀਨ ਮਕਾਨ ਅਚਾਨਕ ਢਹਿ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਇਹ ਹਾਦਸਾ ਰੋਹਿਣੀ ਸੈਕਟਰ-16 ਦੇ ਜੀ-5, ਐਮਸੀਡੀ ਸਕੂਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ […]
Jaspreet Singh
By : Updated On: 08 Jul 2026 19:54:PM
ਦਿੱਲੀ ‘ਚ ਮੀਂਹ ਬਣਿਆ ਆਫ਼ਤ! ਤਿੰਨ ਮੰਜ਼ਿਲਾਂ ਇਮਾਰਤ ਡਿੱਗੀ, ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਜਾਰੀ

Delhi house collapsed; ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਸ਼ਾਮ ਹੋਈ ਮੂਸਲਾਧਾਰ ਬਾਰਿਸ਼ ਦੌਰਾਨ ਰੋਹਿਣੀ ਸੈਕਟਰ-16 ਵਿੱਚ ਇੱਕ ਨਿਰਮਾਣ ਅਧੀਨ ਮਕਾਨ ਅਚਾਨਕ ਢਹਿ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ, ਇਹ ਹਾਦਸਾ ਰੋਹਿਣੀ ਸੈਕਟਰ-16 ਦੇ ਜੀ-5, ਐਮਸੀਡੀ ਸਕੂਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਸ਼ਾਮ 4:20 ਵਜੇ ਮਿਲੀ, ਜਿਸ ਤੋਂ ਬਾਅਦ ਦਿੱਲੀ ਫਾਇਰ ਸਰਵਿਸ, ਪੁਲਿਸ, ਰਾਸ਼ਟਰੀ ਆਫ਼ਤ ਮੋਚਨ ਬਲ (ਐਨਡੀਆਰਐਫ) ਅਤੇ ਹੋਰ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਫਾਇਰ ਵਿਭਾਗ ਨੇ ਬਚਾਅ ਕਾਰਜ ਲਈ ਚਾਰ ਗੱਡੀਆਂ ਮੌਕੇ ‘ਤੇ ਭੇਜੀਆਂ। ਹੁਣ ਤੱਕ ਮਲਬੇ ਵਿੱਚੋਂ ਦੋ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਮਲਬੇ ਹੇਠ ਹੋਰ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਤਲਾਸ਼ੀ ਅਤੇ ਬਚਾਅ ਮੁਹਿੰਮ ਲਗਾਤਾਰ ਜਾਰੀ ਹੈ।

ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਹਾਲਾਂਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰਾਹਤ ਅਤੇ ਬਚਾਅ ਕਾਰਜ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।

ਫਿਲਹਾਲ ਬਚਾਅ ਟੀਮਾਂ ਮਲਬੇ ਦੀ ਬਾਰੀਕੀ ਨਾਲ ਤਲਾਸ਼ ਕਰ ਰਹੀਆਂ ਹਨ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad