Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੰਜਾਬ ‘ਚ 1 ਜਨਵਰੀ ਨੂੰ ਪਵੇਗਾ ਮੀਂਹ, ਵਿਭਾਗ ਨੇ ਦਿੱਤੀ ਵੱਡੀ ਜਾਣਕਾਰੀ

Punjab Weather News: ਪੰਜਾਬ ਵਿੱਚ ਆਉਂਦੇ ਦਿਨਾਂ ਦੌਰਾਨ ਧੁੰਦ ਅਤੇ ਠੰਡ ਦਾ ਕਹਿਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹੇ-ਵਾਰ ਮੌਸਮੀ ਚੇਤਾਵਨੀ ਮੁਤਾਬਕ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਵੀ […]
Nishant Malyan
By : Updated On: 30 Dec 2025 18:39:PM
ਪੰਜਾਬ ‘ਚ 1 ਜਨਵਰੀ ਨੂੰ ਪਵੇਗਾ ਮੀਂਹ, ਵਿਭਾਗ ਨੇ ਦਿੱਤੀ ਵੱਡੀ ਜਾਣਕਾਰੀ

Punjab Weather News: ਪੰਜਾਬ ਵਿੱਚ ਆਉਂਦੇ ਦਿਨਾਂ ਦੌਰਾਨ ਧੁੰਦ ਅਤੇ ਠੰਡ ਦਾ ਕਹਿਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹੇ-ਵਾਰ ਮੌਸਮੀ ਚੇਤਾਵਨੀ ਮੁਤਾਬਕ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ 31 ਦਸੰਬਰ ਨੂੰ ਕੁਝ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਦਾ ਪੱਧਰ ਘਟਣ ਦੀ ਸੰਭਾਵਨਾ ਹੈ, ਪਰ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਧੁੰਦ ਜਾਰੀ ਰਹੇਗੀ। ਇਸਦੇ ਨਾਲ ਹੀ ਕੁਝ ਥਾਵਾਂ ’ਤੇ ਸੀਤ ਲਹਿਰ ਦਾ ਅਸਰ ਵੀ ਵੇਖਿਆ ਜਾ ਸਕਦਾ ਹੈ।

1 ਅਤੇ 2 ਜਨਵਰੀ 2026 ਨੂੰ ਕੇਂਦਰੀ ਅਤੇ ਉੱਤਰੀ ਪੰਜਾਬ ਵਿੱਚ ਧੁੰਦ ਅਤੇ ਕੋਲਡ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

3 ਜਨਵਰੀ ਤੱਕ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਵਾਹਨ ਚਲਾਉਂਦੇ ਹੋਏ ਵਧੇਰੇ ਧਿਆਨ ਰੱਖਣ, ਲੋੜ ਪੈਣ ’ਤੇ ਹੀ ਯਾਤਰਾ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ‘ਬੀ ਅਪਡੇਟਡ’ ਅਤੇ ‘ਬੀ ਪ੍ਰੀਪੇਅਰਡ’ ਸ਼੍ਰੇਣੀ ਅਧੀਨ ਜਾਰੀ ਕੀਤੀਆਂ ਚੇਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News