Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਬੂਟਾ ਸਿੰਘ ’ਤੇ ਟਿੱਪਣੀ ਮਾਮਲੇ ’ਚ ਕਸੂਤਾ ਫ਼ਸੇ ਰਾਜਾ ਵੜਿੰਗ, NCSC ਨੇ 5 ਦਿਨਾਂ ‘ਚ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

Buta Singh Controversy; ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਖ਼ਿਲਾਫ਼ ਚੋਣ ਸਭਾ ਦੌਰਾਨ ਕਥਿਤ ਤੌਰ ’ਤੇ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ। […]
By : Updated On: 31 Aug 2026 18:02:PM
ਬੂਟਾ ਸਿੰਘ ’ਤੇ ਟਿੱਪਣੀ ਮਾਮਲੇ ’ਚ ਕਸੂਤਾ ਫ਼ਸੇ ਰਾਜਾ ਵੜਿੰਗ, NCSC ਨੇ 5 ਦਿਨਾਂ ‘ਚ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

Buta Singh Controversy; ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਖ਼ਿਲਾਫ਼ ਚੋਣ ਸਭਾ ਦੌਰਾਨ ਕਥਿਤ ਤੌਰ ’ਤੇ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।

ਇਸ਼ਤਿਹਾਰ

ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ਹੇਠ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਸਵਰਗੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਤੋਂ ਇਲਾਵਾ ਤਰਨਤਾਰਨ ਦੇ ਡੀਐਸਪੀ ਹਰਪ੍ਰੀਤ ਸਿੰਘ ਅਤੇ ਡੀਐਸਪੀ ਗੁਲਜ਼ਾਰ ਸਿੰਘ ਵੀ ਮੌਜੂਦ ਰਹੇ।

ਸੁਣਵਾਈ ਦੌਰਾਨ ਕਮਿਸ਼ਨ ਨੇ ਪੁਲਿਸ ਨੂੰ ਰਾਜਾ ਵੜਿੰਗ ਸਮੇਤ ਸਾਰੇ ਮੁਲਜ਼ਮਾਂ ਨੂੰ 5 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਅਤੇ ਇਸ ਸਬੰਧੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨਵੰਬਰ 2025 ’ਚ ਦਿੱਤਾ ਸੀ ਵਿਵਾਦਿਤ ਬਿਆਨ

ਇਹ ਮਾਮਲਾ ਨਵੰਬਰ 2025 ਵਿੱਚ ਇੱਕ ਚੋਣ ਸਭਾ ਦੌਰਾਨ ਦਿੱਤੇ ਗਏ ਰਾਜਾ ਵੜਿੰਗ ਦੇ ਬਿਆਨ ਨਾਲ ਜੁੜਿਆ ਹੋਇਆ ਹੈ। ਸਭਾ ਦੌਰਾਨ ਉਨ੍ਹਾਂ ਨੇ ਸਵਰਗੀ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਵਿਵਾਦਿਤ ਟਿੱਪਣੀ ਕੀਤੀ ਸੀ।

ਰਾਜਾ ਵੜਿੰਗ ਨੇ ਕਿਹਾ ਸੀ, “ਨਾਮ ਸੁਣਿਆ ਬੂਟਾ ਸਿੰਘ ਦਾ, ਕਾਲਾ ਰੰਗ ਹੁੰਦਾ ਸੀ, ਜਮ੍ਹਾਂ ਕਾਲਾ, ਪੱਠੇ ਪਾਉਂਦਾ ਸੀ ਪੱਠੇ, ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ।”

ਇਸ ਬਿਆਨ ਤੋਂ ਬਾਅਦ ਮਾਮਲਾ ਵਿਵਾਦਾਂ ਵਿੱਚ ਆ ਗਿਆ ਸੀ ਅਤੇ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਸੀ। ਹੁਣ NCSC ਵੱਲੋਂ ਪੁਲਿਸ ਨੂੰ ਗ੍ਰਿਫ਼ਤਾਰੀ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ।

ਹਾਈਕੋਰਟ ਦਾ ਰੁਖ ਕਰ ਸਕਦੇ ਨੇ ਰਾਜਾ ਵੜਿੰਗ

ਹਾਲਾਂਕਿ ਹੁਣ ਰਾਜਾ ਵੜਿੰਗ ਵੱਲੋਂ NCSC ਦੇ ਇਸ ਹੁਕਮ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੇ ਜਾਣ ਦੀ ਸੰਭਾਵਨਾ ਹੈ। ਉਹ ਕਮਿਸ਼ਨ ਦੇ ਹੁਕਮ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰ ਸਕਦੇ ਹਨ। ਇਸ ਤੋਂ ਬਾਅਦ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਮਾਮਲਾ ਲਿਜਾਇਆ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News