ਰਾਜਾ ਵੜਿੰਗ ਦਾ ਗਵਰਨਰ ਨੂੰ ਸਵਾਲ, ਨਸ਼ਾ ਵਿਰੋਧੀ ਮਾਰਚ ਜਾਂ ਫਿਰ ‘ਸਮਝੌਤਾ ਐਕਸਪ੍ਰੈਸ’?

Amarinder Singh Raja Warring: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਸ਼ਾ ਵਿਰੋਧੀ ਮਾਰਚ ਰਾਹੀਂ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਮੁੜ ਜਿਉਂਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਭਵਿੱਖ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦੀ ਤਿਆਰੀ […]
Jaspreet Singh
By : Updated On: 10 Feb 2026 18:48:PM
ਰਾਜਾ ਵੜਿੰਗ ਦਾ ਗਵਰਨਰ ਨੂੰ ਸਵਾਲ, ਨਸ਼ਾ ਵਿਰੋਧੀ ਮਾਰਚ ਜਾਂ ਫਿਰ ‘ਸਮਝੌਤਾ ਐਕਸਪ੍ਰੈਸ’?

Amarinder Singh Raja Warring: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਸ਼ਾ ਵਿਰੋਧੀ ਮਾਰਚ ਰਾਹੀਂ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਮੁੜ ਜਿਉਂਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਭਵਿੱਖ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦੀ ਤਿਆਰੀ ਕੀਤੀ ਜਾ ਸਕੇ। ਜਿਸ ਬਾਰੇ ਉਨ੍ਹਾਂ ਰਾਜਪਾਲ ਨੂੰ ਪੁੱਛਿਆ ਹੈ ਕਿ ਕੀ ਇਹ ਸਮਝੌਤਾ ਐਕਸਪ੍ਰੈਸ ਚਲਾਉਣ ਦੀ ਕੋਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਨਸ਼ਾ ਵਿਰੋਧੀ ਮੁਹਿੰਮ ਅੱਗੇ ਵੱਧ ਰਹੀ ਹੈ, ਇਹ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਰ ਰਹੀ ਸ਼੍ਰੋਮਣੀ ਅਕਾਲੀ ਦਲ ਨੂੰ ਸੀਪੀਆਰ (ਕਾਰਡੀਓਪਲਮੋਨਰੀ ਰੀਸੱਸਿਟੇਸ਼ਨ) ਦੇਣ ਵਰਗੀ ਲੱਗਦੀ ਹੈ।

ਇਸ ਵਾਲੀ ਹੇਠ, ਸੁਖਬੀਰ ਸਿੰਘ ਬਾਦਲ ਦੇ ਰਾਜਪਾਲ ਵੱਲੋਂ ਕੱਢੇ ਮਾਰਚ ਵਿੱਚ ਸ਼ਾਮਲ ਹੋਣ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ‘ਐਕਸ’ ‘ਤੇ ਲਿਖਿਆ ਹੈ ਕਿ ਉਹ ਪੰਜਾਬ ਦੇ ਮਾਣਯੋਗ ਰਾਜਪਾਲ ਸਾਹਿਬ ਨੂੰ ਨਿਮਰਤਾ ਸਹਿਤ ਸਵਾਲ ਪੁੱਛਣਾ ਚਾਹੁੰਦੇ ਹਨ ਕਿ ਨਸ਼ਾ ਵਿਰੋਧੀ ਮਾਰਚ ਅਸਲ ਵਿੱਚ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਹੈ ਜਾਂ ਫਿਰ ਅਕਾਲੀ-ਭਾਜਪਾ ਗਠਜੋੜ ਲਈ ਮਾਹੌਲ ਬਣਾਉਣ ਵਾਸਤੇ ‘ਸਮਝੌਤਾ ਐਕਸਪ੍ਰੈਸ’ ਚਲਾਉਣ ਦੀ ਕੋਸ਼ਿਸ਼ ਹੈ।

ਵੜਿੰਗ ਨੇ ਰਾਜਪਾਲ ਤੋਂ ਪੁੱਛਿਆ ਕਿ ਕੀ ਮਾਰਚ ਦੀ ਅਗਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਇਹ ਮਾਮਲਾ ਚੁੱਕਿਆ ਸੀ, ਕਿਉਂਕਿ ਸਰਹੱਦ ਦੀ ਸੁਰੱਖਿਆ ਉਸਦੇ ਅਧੀਨ ਆਉਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਐਸਐਫ ਦੀ ਹੱਦ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਵਧਾਈ ਗਈ ਹੈ।

ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਤਾਂ ਫਿਰ ਸਰਹੱਦ ਪਾਰੋਂ ਆ ਰਹੀ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਕੀ ਕਰ ਰਹੀ ਹੈ।

ਵੜਿੰਗ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਅਕਾਲੀ-ਭਾਜਪਾ ਗਠਜੋੜ ਲਈ ‘ਸਮਝੌਤਾ ਐਕਸਪ੍ਰੈਸ’ ਚਲਾਉਣ ਦੀ ਬਜਾਏ ਨਸ਼ੇ ਦੇ ਮੁੱਦੇ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਗੰਭੀਰਤਾ ਨਾਲ ਮਾਮਲਾ ਚੁੱਕਿਆ ਜਾਵੇ। ਜਿਸ ਸੰਬੰਧ ਵਿੱਚ ਉਨ੍ਹਾਂ ਨੇ ਰਾਜਪਾਲ ਅਤੇ ਸੁਖਬੀਰ ਬਾਦਲ ਦੀਆਂ ਤਸਵੀਰਾਂ ਦਾ ਜ਼ਿਕਰ ਕਰਦਿਆਂ, ਕਿਹਾ ਹੈ ਕਿ ਇਹ ਤਸਵੀਰਾਂ ਸਪੱਸ਼ਟ ਸੁਨੇਹਾ ਦੇ ਰਹੀਆਂ ਹਨ, ਜਿਸਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ।

Read Latest News and Breaking News at Daily Post TV, Browse for more News

Ad
Ad