Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Rajasthan Factory Blast: ਰਾਜਸਥਾਨ ਦੇ ਭਿਵਾੜੀ ‘ਚ ਵੱਡਾ ਹਾਦਸਾ, ਕੈਮੀਕਲ ਫੈਕਟਰੀ ‘ਚ ਧਮਾਕੇ ਦੌਰਾਨ ਜਿਊਂਦਾ ਸੜੇ 8 ਮਜਦੂਰ

Rajasthan Factory Blast: ਰਾਜਸਥਾਨ ਦੇ ਭਿਵਾੜੀ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਹੈ। ਕੈਮੀਕਲ ਫੈਕਟਰੀ ‘ਚ ਹੋਏ ਭਿਆਨਕ ਧਮਾਕੇ ਵਿੱਚ 8 ਲੋਕ ਜਿਊਂਦਾ ਸੜ ਗਏ, ਜਦਕਿ ਕਈ ਜ਼ਖ਼ਮੀ ਹੋ ਗਏ ਹਨ। ਧਮਾਕਾ ਸੋਮਵਾਰ ਸਵੇਰੇ ਖੈਰਥਲ-ਤਿਜਾਰਾ ਦੇ ਖੁਸ਼ਖੇੜਾ ਕਰੌਲੀ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ […]
Nishant Malyan
By : Updated On: 16 Feb 2026 13:40:PM
Rajasthan Factory Blast: ਰਾਜਸਥਾਨ ਦੇ ਭਿਵਾੜੀ ‘ਚ ਵੱਡਾ ਹਾਦਸਾ, ਕੈਮੀਕਲ ਫੈਕਟਰੀ ‘ਚ ਧਮਾਕੇ ਦੌਰਾਨ ਜਿਊਂਦਾ ਸੜੇ 8 ਮਜਦੂਰ

Rajasthan Factory Blast: ਰਾਜਸਥਾਨ ਦੇ ਭਿਵਾੜੀ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਹੈ। ਕੈਮੀਕਲ ਫੈਕਟਰੀ ‘ਚ ਹੋਏ ਭਿਆਨਕ ਧਮਾਕੇ ਵਿੱਚ 8 ਲੋਕ ਜਿਊਂਦਾ ਸੜ ਗਏ, ਜਦਕਿ ਕਈ ਜ਼ਖ਼ਮੀ ਹੋ ਗਏ ਹਨ। ਧਮਾਕਾ ਸੋਮਵਾਰ ਸਵੇਰੇ ਖੈਰਥਲ-ਤਿਜਾਰਾ ਦੇ ਖੁਸ਼ਖੇੜਾ ਕਰੌਲੀ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਫੈਕਟਰੀ ਵਿੱਚ 20-25 ਮਜ਼ਦੂਰ ਕੰਮ ਕਰ ਰਹੇ ਸਨ।

ਇਸ਼ਤਿਹਾਰ

10 ਤੋਂ ਵੱਧ ਲੋਕ ਅੰਦਰ ਫਸੇ ਹੋਣ ਦਾ ਖਦਸ਼ਾ

ਅੱਗ ਦੀਆਂ ਲਪਟਾਂ ਪਿੱਛੋਂ 10 ਤੋਂ ਵੱਧ ਲੋਕਾਂ ਦੇ ਅੰਦਰ ਫਸੇ ਹੋਣ ਦੀ ਖ਼ਬਰ ਹੈ। ਇਸ ਭਿਆਨਕ ਘਟਨਾ ਦੀ ਸੂਚਨਾ ਮਿਲਦੇ ਹੀ ਖੁਸ਼ਖੇੜਾ ਫਾਇਰ ਸਟੇਸ਼ਨ ਅਤੇ ਭਿਵਾੜੀ ਰਿਕੋ ਸਟੇਸ਼ਨ ਤੋਂ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਲਗਭਗ ਡੇਢ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।

ਤਿਜਾਰਾ ਦੇ ਡੀਐਸਪੀ ਸ਼ਿਵਰਾਜ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਭਿਵਾੜੀ ਦੇ ਐਸਪੀ ਅਤੇ ਏਡੀਐਮ ਦੇ ਵੀ ਜਲਦੀ ਹੀ ਪਹੁੰਚਣ ਦੀ ਉਮੀਦ ਹੈ। ਸੀਨੀਅਰ ਅਧਿਕਾਰੀਆਂ ਦੇ ਬਿਆਨ ਦੇਣ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ।

ਕਈ ਮਹੀਨਿਆਂ ਤੋਂ ਬੰਦ ਸੀ ਫੈਕਟਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਮਿਤਾ ਮਿਸ਼ਰਾ ਨੇ ਕਿਹਾ ਕਿ ਇੱਕ ਪੁਲਿਸ ਟੀਮ ਨੇ ਨਿਯਮਤ ਗਸ਼ਤ ਦੌਰਾਨ ਫੈਕਟਰੀ ਵਿੱਚ ਅੱਗ ਲੱਗੀ ਦੇਖੀ, ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਅੰਦਰ 9 ਲੋਕ ਫਸੇ ਹੋਏ ਸਨ।

ਸਥਾਨਕ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਫੈਕਟਰੀ ਕਈ ਮਹੀਨਿਆਂ ਤੋਂ ਬੰਦ ਸੀ ਅਤੇ ਅਚਾਨਕ ਅੱਗ ਲੱਗ ਗਈ। ਫੈਕਟਰੀ ਵਿੱਚ ਗੱਤੇ ਦਾ ਵੱਡਾ ਭੰਡਾਰ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫੈਕਟਰੀ ਵਿੱਚ 3 ਤੋਂ 4 ਜ਼ੋਰਦਾਰ ਧਮਾਕੇ ਹੋਏ ਅਤੇ ਉੱਥੇ ਅੱਗ ਲੱਗ ਗਈ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News