Sikh Students Exam In Rajasthan; ਸਿੱਖ ਵਿਦਿਆਰਥੀਆਂ ਲਈ ਰਾਜਸਥਾਨ ਸਰਕਾਰ ਨੇ ਵੱਡਾ ਫੈਂਸਲਾ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਰਾਜਸਥਾਨ ਸਰਕਾਰ ਨੇ ਹੁਣ ਸਿੱਖ ਵਿਦਿਆਰਥੀਆਂ ਨੂੰ ਹੁਣ ਪ੍ਰੀਖਿਆ ‘ਚ ਕਕਾਰ ਪਹਿਨ ਕੇ ਬੈਠਣ ਦੀ ਮਨਜ਼ੂਰੀ ਦਿੱਤੀ ਹੈ।
ਦੱਸ ਦਈਏ ਕਿ ਬੀਤੇ ਦਿਨ ਜੈਪੁਰ ‘ਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਲੜਕੀ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖਲਾ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ, ਸਿੱਖ ਵਿਦਿਆਰਥਣ ਵਲੋਂ ਇਸ ਰਵਈਏ ਦਾ ਮੁੱਦਾ ਉਠਾਇਆ ਗਿਆ ਸੀ ਅਤੇ ਇਸ ਮਾਮਲੇ ਦੀ ਸਿੱਖ ਭਾਈਚਾਰੇ ਵੱਲੋਂ ਵੀ ਸਖ਼ਤ ਨਿੰਦਿਆ ਕੀਤੀ ਗਈ। ਇਸ ਸਬੰਧੀ SGPC ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ।
ਫ਼ਿਲਹਾਲ ਹੁਣ ਰਾਜਸਥਾਨ ਸਰਕਾਰ ਦੇ ਇਸ ਫੈਂਸਲੇ ਨਾਲ ਸਿੱਖ ਭਾਈਚਾਰੇ ‘ਤੇ ਸਿੱਖ ਵਿਦਿਆਰਥੀਆਂ ‘ਚ ਖੁਸ਼ੀ ਦਾ ਮਾਹੌਲ ਹੈ।