Journalism Of Hope

ਡਰੱਗ ਕੇਸ ਦਾ ਫਰਾਰ ਮੁੱਖ ਮੁਲਜ਼ਮ ਰਾਜਜੀਤ ਸਿੰਘ ਪੁਲਿਸ ਦੇ ਹੱਥ, 6 ਸਾਲ ਬਾਅਦ ਹੋਈ ਗ੍ਰਿਫ਼ਤਾਰੀ

Rajjit Singh AIG Arrest; ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਅਤੇ ਅਕਤੂਬਰ 2019 ਤੋਂ ਫਰਾਰ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਭ ਤੋਂ ਚਰਚਿਤ ਭਗੌੜੇ ਮਾਮਲਿਆਂ ਵਿੱਚੋਂ ਇੱਕ ਦਾ ਅੰਤ ਹੋ ਗਿਆ ਹੈ। ਪੰਜਾਬ ਦੇ DGP ਗੌਰਵ […]
By : Updated On: 24 Sep 2026 09:50:AM
ਡਰੱਗ ਕੇਸ ਦਾ ਫਰਾਰ ਮੁੱਖ ਮੁਲਜ਼ਮ ਰਾਜਜੀਤ ਸਿੰਘ ਪੁਲਿਸ ਦੇ ਹੱਥ, 6 ਸਾਲ ਬਾਅਦ ਹੋਈ ਗ੍ਰਿਫ਼ਤਾਰੀ

Rajjit Singh AIG Arrest; ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਅਤੇ ਅਕਤੂਬਰ 2019 ਤੋਂ ਫਰਾਰ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਭ ਤੋਂ ਚਰਚਿਤ ਭਗੌੜੇ ਮਾਮਲਿਆਂ ਵਿੱਚੋਂ ਇੱਕ ਦਾ ਅੰਤ ਹੋ ਗਿਆ ਹੈ।

ਇਸ਼ਤਿਹਾਰ

ਪੰਜਾਬ ਦੇ DGP ਗੌਰਵ ਯਾਦਵ ਨੇ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਜਜੀਤ ਸਿੰਘ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

2019 ਤੋਂ ਚੱਲ ਰਿਹਾ ਸੀ ਫਰਾਰ

ਰਾਜਜੀਤ ਸਿੰਘ ਨੂੰ ਸਾਲ 2019 ਵਿੱਚ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਨਾਲ ਜੁੜੇ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।

ਸਾਲ 2019 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਬਣੀ SIT ਜਾਂਚ ਵਿੱਚ ਰਾਜਜੀਤ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਉਸ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਨੂੰ ਸਹਾਇਤਾ ਦੇਣ ਦੇ ਦੋਸ਼ ਲੱਗੇ ਸਨ।

ਦੋ ਮਾਮਲਿਆਂ ਵਿੱਚ ਹੋਇਆ ਸੀ ਨਾਮਜ਼ਦ

ਰਾਜਜੀਤ ਸਿੰਘ ਖ਼ਿਲਾਫ਼ 2019 ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਪਹਿਲਾ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ।

ਦੂਜਾ ਮਾਮਲਾ ਸਪੈਸ਼ਲ ਟਾਸਕ ਫੋਰਸ (STF) ਵੱਲੋਂ ਦਰਜ ਕੀਤਾ ਗਿਆ ਸੀ, ਜਿਸ ਵਿੱਚ ਨਸ਼ਾ ਤਸਕਰਾਂ ਨੂੰ ਕਥਿਤ ਸਹਾਇਤਾ ਦੇਣ, ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਪੈਸੇ ਵਸੂਲਣ ਦੇ ਦੋਸ਼ ਲਗਾਏ ਗਏ ਸਨ।

ਨੌਕਰੀ ਤੋਂ ਕੀਤਾ ਗਿਆ ਸੀ ਬਰਖ਼ਾਸਤ

ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਪੰਜਾਬ ਸਰਕਾਰ ਵੱਲੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਜਾਂਚ ਵਿੱਚ ਉਸ ਦੀ ਭੂਮਿਕਾ ਨੂੰ ਲੈ ਕੇ ਗੰਭੀਰ ਸਵਾਲ ਉਠੇ ਸਨ।

ਇਸ ਮਾਮਲੇ ਦਾ ਸਬੰਧ ਨਸ਼ਾ ਤਸਕਰੀ ਨਾਲ ਜੁੜੀ ਉਸ ਵੱਡੀ ਜਾਂਚ ਨਾਲ ਵੀ ਰਿਹਾ, ਜਿਸ ਵਿੱਚ ਡਰੱਗ ਕੇਸ ਦੇ ਦੋਸ਼ੀ ਜਗਦੀਸ਼ ਸਿੰਘ ਭੋਲਾ ਮਾਮਲੇ ਦੀ ਜਾਂਚ ਦੌਰਾਨ ਕਈ ਪੁਲਿਸ ਅਧਿਕਾਰੀਆਂ ਦੇ ਨਾਮ ਸਾਹਮਣੇ ਆਏ ਸਨ।

ਫਿਲਹਾਲ ਰਾਜਜੀਤ ਸਿੰਘ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News