Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਰਾਜਸਭਾ ਮੈਂਬਰ ਸਾਹਨੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਤੇ ਪੁਨਰਵਾਸ ਲਈ ਵੱਡੇ ਉਪਰਾਲੇ, ਕਰੋਪ ਇਨਸ਼ੋਰੈਂਸ ਸਕੀਮ ਲਾਗੂ ਕਰਨ ਦੀ ਮੰਗ

Amritsar News: ਵਿਕਰਮਜੀਤ ਸਿੰਘ ਸਾਹਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਤੋਂ ਬਾਅਦ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਖੇਤਰਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। MP Vikramjit Singh Sahney pay obeisance at Sri Harmandir Sahib: ਅੰਮ੍ਰਿਤਸਰ ਰਾਜਸਭਾ ਮੈਂਬਰ ਅਤੇ ਵਰਲਡ ਪੰਜਾਬੀ ਆਰਗਨਾਈਜ਼ੇਸ਼ਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Amritsar News: ਵਿਕਰਮਜੀਤ ਸਿੰਘ ਸਾਹਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਤੋਂ ਬਾਅਦ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਖੇਤਰਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

MP Vikramjit Singh Sahney pay obeisance at Sri Harmandir Sahib: ਅੰਮ੍ਰਿਤਸਰ ਰਾਜਸਭਾ ਮੈਂਬਰ ਅਤੇ ਵਰਲਡ ਪੰਜਾਬੀ ਆਰਗਨਾਈਜ਼ੇਸ਼ਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਤੋਂ ਬਾਅਦ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਖੇਤਰਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ 15 ਸਤੰਬਰ ਦੇ ਆਸਪਾਸ ਅਜਨਾਲਾ ਵਿੱਚ ਪੰਜ ਏਕੜ ਦਾ ਵੱਡਾ ਵੇਅਰਹਾਊਸ ਤਿਆਰ ਕੀਤਾ ਗਿਆ, ਜਿੱਥੇ ਹਜ਼ਾਰਾਂ ਰਾਹਤ ਕਿੱਟਾਂ, ਕੰਬਲ, ਬੈੱਡ, ਘਰੇਲੂ ਸਮਾਨ, ਸਕੂਲ ਬੈਗ ਤੇ ਹੋਰ ਜ਼ਰੂਰੀ ਚੀਜ਼ਾਂ ਸਟੋਰ ਕਰਕੇ ਪ੍ਰਭਾਵਿਤ ਪਿੰਡਾਂ ਵਿੱਚ ਵੰਡੀਆਂ ਗਈਆਂ।

ਉਨ੍ਹਾਂ ਨੇ ਕਿਹਾ ਕਿ ਨੰਗਲ ਸੋਹਲ, ਧਰਮਕੋਟ ਪੱਤਨ, ਚੱਕ ਪੌਲ ਅਤੇ ਜੱਟਾਂ ਵਰਗੇ ਪਿੰਡਾਂ ਵਿੱਚ ਸੈਂਕੜਿਆਂ ਏਕੜ ਜ਼ਮੀਨ ਸਾਫ ਕਰਕੇ ਪਾਣੀ ਦੀ ਨਿਕਾਸੀ ਲਈ ਚਾਰ ਕਿਲੋਮੀਟਰ ਲੰਬੀ ਪਾਈਪਲਾਈਨ ਲਗਾਈ ਗਈ। ਇਸ ਨਾਲ ਲਗਭਗ 200 ਏਕੜ ਵਿੱਚ ਖੜ੍ਹਾ ਪਾਣੀ ਖਾਲੀ ਹੋਇਆ। ਮਸੂਦ ਪਿੰਡ ਵਿੱਚ ਬੱਚਿਆਂ ਦੀ ਸਕੂਲ ਜਾਣ ਦੀ ਸਮੱਸਿਆ ਹੱਲ ਕਰਨ ਲਈ ਇੱਕ ਬੱਸ ਵੀ ਮੁਹੱਈਆ ਕਰਾਈ ਗਈ।

ਹੜ੍ਹ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ

ਸਾਹਨੀ ਨੇ ਕਿਹਾ ਕਿ ਹੜ੍ਹ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਕਈ ਇਲਾਕਿਆਂ ਵਿੱਚ ਅਜੇ ਵੀ 50 ਪ੍ਰਤੀਸ਼ਤ ਤੱਕ ਜ਼ਮੀਨ ਬੀਜਾਈ ਲਈ ਯੋਗ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ 15 ਤੋਂ 30 ਨਵੰਬਰ ਤੱਕ ਵੀ ਕਣਕ ਦੀ ਖੇਤੀ ਪੂਰੀ ਤਰ੍ਹਾਂ ਨਹੀਂ ਹੋ ਸਕੇਗੀ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਕਿਸਾਨਾਂ ਲਈ ਕਰੋਪ ਇਨਸ਼ੋਰੈਂਸ ਸਕੀਮ ਲਾਜ਼ਮੀ ਕੀਤੀ ਜਾਵੇ ਤਾਂ ਜੋ ਅਗਲੇ ਸਮੇਂ ਕਿਸੇ ਵੀ ਕੁਦਰਤੀ ਆਫ਼ਤ ਵਿੱਚ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਮਿਲ ਸਕੇ।

ਸ਼ਹੀਦੀ ਸ਼ਤਾਬਦੀ ਨੂੰ ਇਕਤਾ ਅਤੇ ਸਾਂਝ ਦੇ ਪ੍ਰਤੀਕ ਵਜੋਂ ਮਨਾਉਣ ਦੀ ਅਪੀਲ

ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਸਿਰਫ਼ ਸਿਆਸਤ ਕਰਨ ਦਾ ਨਹੀਂ, ਸਗੋਂ ਗਰੀਬ ਕਿਸਾਨਾਂ ਦੀ ਬਾਂਹ ਫੜਨ ਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਵੀ ਇਸ ਮਾਮਲੇ ਵਿੱਚ ਗੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ, ਸਾਹਨੀ ਨੇ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਇਕਤਾ ਅਤੇ ਸਾਂਝ ਦੇ ਪ੍ਰਤੀਕ ਵਜੋਂ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ, ਐਸਜੀਪੀਸੀ, ਦਿੱਲੀ ਗੁਰਦੁਆਰਾ ਕਮੇਟੀ, ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਸਮੇਤ ਸਾਰੀਆਂ ਧਾਰਮਿਕ ਤੇ ਸਰਕਾਰੀ ਸੰਸਥਾਵਾਂ ਨੂੰ ਮਿਲਜੁਲ ਕੇ ਸਮਾਗਮ ਕਰਨੇ ਚਾਹੀਦੇ ਹਨ।

ਇੰਟਰਫੇਥ ਯੂਨੀਵਰਸਿਟੀ ਜਾਂ ਮੈਡੀਕਲ ਇੰਸਟੀਚਿਊਟ ਸਥਾਪਿਤ ਕੀਤਾ ਜਾਵੇ

ਸਾਹਨੀ ਨੇ ਕਿਹਾ ਕਿ ਜਿੱਥੇ ਲਾਈਟ ਐਂਡ ਸਾਊਂਡ ਸ਼ੋ, ਟੈਂਟ ਸਿਟੀ ਅਤੇ ਨਗਰ ਕੀਰਤਨ ਵਰਗੇ ਸਮਾਗਮ ਭਵਿਆ ਤਰੀਕੇ ਨਾਲ ਮਨਾਏ ਜਾ ਰਹੇ ਹਨ, ਉੱਥੇ ਇਹ ਵੀ ਜ਼ਰੂਰੀ ਹੈ ਕਿ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਕੋਈ ਇੰਟਰਫੇਥ ਯੂਨੀਵਰਸਿਟੀ ਜਾਂ ਮੈਡੀਕਲ ਇੰਸਟੀਚਿਊਟ ਸਥਾਪਿਤ ਕੀਤਾ ਜਾਵੇ, ਜੋ ਗਰੀਬ ਪੰਜਾਬੀ ਬੱਚਿਆਂ ਦੀ ਉੱਚ ਸਿੱਖਿਆ ਤੇ ਰੁਜ਼ਗਾਰ ਲਈ ਸਹਾਇਕ ਹੋਵੇ।

ਉਨ੍ਹਾਂ ਨੇ ਕਿਹਾ, “ਜਦੋਂ ਅਸੀਂ ਸ਼ਤਾਬਦੀਆਂ ਤੇ ਕਰੋੜਾਂ ਰੁਪਏ ਖਰਚ ਰਹੇ ਹਾਂ, ਤਾਂ ਗੁਰੂ ਤੇਗ ਬਹਾਦਰ ਜੀ ਦੇ ਨਾਮ ਤੇ ਇੱਕ ਸਥਾਈ ਇੰਸਟੀਚਿਊਸ਼ਨ ਬਣਾਉਣਾ ਸਾਡੇ ਸਭ ਦਾ ਫਰਜ਼ ਹੈ।”
ਅੰਤ ਵਿੱਚ ਉਨ੍ਹਾਂ ਨੇ ਆਸ ਜਤਾਈ ਕਿ 23 ਤੋਂ 26 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸਾਰੇ ਪੱਖ ਇਕੱਠੇ ਬੈਠ ਕੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਯਾਦ ਕਰਨਗੇ ਅਤੇ ਇਕਤਾ ਦਾ ਸੰਦੇਸ਼ ਦੇਣਗੇ।

Read Latest News and Breaking News at Daily Post TV, Browse for more News

Ad
Ad

Punjab District News