Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸੰਸਦ ‘ਚ ਉਠਾਇਆ ਮਨੁੱਖੀ ਤਸਕਰੀ ਦਾ ਮੁੱਦਾ, ਇਨ੍ਹਾਂ ਭਾਰਤੀਆਂ ਨੂੰ ਲੱਭਣ ਦੀ ਵੀ ਕੀਤੀ ਮੰਗ

Human Trafficking Issue: ਐਮਪੀ ਸੀਚੇਵਾਲ ਨੇ ਦੱਸਿਆ ਕਿ ਅਰਮੀਨੀਆ ਦੀ ਜੇਲ੍ਹ ਵਿੱਚ ਫਸੇ ਬਹੁਤ ਨੌਜਵਾਨਾਂ ਨੂੰ, ਰੋਜ਼ੀ-ਰੋਟੀ ਦੇ ਮੌਕਿਆਂ ਦੀ ਭਾਲ ਵਿੱਚ, ਟ੍ਰੈਵਲ ਏਜੰਟਾਂ ਦੁਆਰਾ ਵਿਦੇਸ਼ਾਂ ਵਿੱਚ ਲੁਭਾਇਆ ਜਾਂਦਾ ਹੈ। MP Sant Seechewal in Rajya Sabha: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਵਿੱਚ ਸਿਫਰ ਕਾਲ ਦੌਰਾਨ ਮਨੁੱਖੀ ਤਸਕਰੀ ਦਾ ਗੰਭੀਰ ਮੁੱਦਾ ਉਠਾਇਆ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸੰਸਦ ‘ਚ ਉਠਾਇਆ ਮਨੁੱਖੀ ਤਸਕਰੀ ਦਾ ਮੁੱਦਾ, ਇਨ੍ਹਾਂ ਭਾਰਤੀਆਂ ਨੂੰ ਲੱਭਣ ਦੀ ਵੀ ਕੀਤੀ ਮੰਗ

Human Trafficking Issue: ਐਮਪੀ ਸੀਚੇਵਾਲ ਨੇ ਦੱਸਿਆ ਕਿ ਅਰਮੀਨੀਆ ਦੀ ਜੇਲ੍ਹ ਵਿੱਚ ਫਸੇ ਬਹੁਤ ਨੌਜਵਾਨਾਂ ਨੂੰ, ਰੋਜ਼ੀ-ਰੋਟੀ ਦੇ ਮੌਕਿਆਂ ਦੀ ਭਾਲ ਵਿੱਚ, ਟ੍ਰੈਵਲ ਏਜੰਟਾਂ ਦੁਆਰਾ ਵਿਦੇਸ਼ਾਂ ਵਿੱਚ ਲੁਭਾਇਆ ਜਾਂਦਾ ਹੈ।

MP Sant Seechewal in Rajya Sabha: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਵਿੱਚ ਸਿਫਰ ਕਾਲ ਦੌਰਾਨ ਮਨੁੱਖੀ ਤਸਕਰੀ ਦਾ ਗੰਭੀਰ ਮੁੱਦਾ ਉਠਾਇਆ। ਉਹਨਾਂ ਠੱਗ ਟਰੈਵਲ ਏਜੰਟਾਂ ਹੱਥੋਂ ਪੰਜਾਬੀਆਂ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਦੇ ਵਧ ਰਹੇ ਮਾਮਲਿਆਂ ਨੂੰ ਸਦਨ ਵਿੱਚ ਰੱਖਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਠੱਗ ਏਜੰਟਾਂ ਕਾਰਨ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ ਤੋਂ ਵੱਡੀ ਰਕਮ ਤੇ ਵੱਡੀ ਗਿਣਤੀ ਵਿੱਚ ਨੌਜਵਾਨੀ ਵਿਦੇਸ਼ਾਂ ਇਸਦਾ ਸ਼ਿਕਾਰ ਹੋ ਰਹੀ ਹੈ।

ਉਨ੍ਹਾਂ ਨੇ ਦੇਸ਼ ਦੀ ਨੌਜਵਾਨੀ ਨਾਲ ਹੋ ਰਹੇ ਇਸ ਸ਼ੋਸ਼ਣ ਨੂੰ ਰੋਕਣ ਲਈ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਜ਼ੋਰਦਾਰ ਮੰਗ ਕੀਤੀ। ਸਦਨ ਵਿੱਚ ਆਪਣੇ ਸੰਬੋਧਨ ਦੌਰਾਨ, ਸੰਤ ਸੀਚੇਵਾਲ ਨੇ ਹੈਰਾਨ ਕਰਨ ਵਾਲੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਰੁਜ਼ਗਾਰ ਦੀ ਭਾਲ ਵਿੱਚ ਪੰਜਾਬੀ ਨੌਜਵਾਨ ਅਕਸਰ ਪਨਾਮਾ ਦੇ ਜੰਗਲਾਂ ਵਿੱਚੋਂ ਖ਼ਤਰਨਾਕ ਰਸਤੇ ਅਪਣਾਉਣ ਲਈ ਮਜਬੂਰ ਹੁੰਦੇ ਹਨ। ਜਿੱਥੇ ਕਈ ਇਨ੍ਹਾਂ ਵਿੱਚੋਂ ਬਹੁਤ ਸਾਰੇ ਨੌਜਵਾਨ ਰਸਤੇ ਵਿੱਚ ਆਪਣੀਆਂ ਜਾਨਾਂ ਗੁਆ ਦਿੰਦੇ ਹਨ, ਜਿਸ ਬਾਰੇ ਉਨ੍ਹਾਂ ਦੇ ਪਰਿਵਾਰ ਬਿਲਕੁਲ ਅਣਜਾਣ ਰਹਿੰਦੇ ਹਨ ਤਾਂ ਆਪਣਿਆਂ ਦੀ ਭਾਲ ਵਿੱਚ ਦਰ-ਬਦਰ ਭਟਕਦੇ ਰਹਿੰਦੇ ਹਨ ਤੇ ਰਹਿੰਦੀ ਉਮਰ ਤੱਕ ਉਹਨਾਂ ਦਾ ਇੰਤਜ਼ਾਰ ਹੀ ਕਰਦੇ ਰਹਿ ਜਾਂਦੇ ਹਨ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟਾਂ ‘ਤੇ ਜ਼ੋਰ ਦੇ ਕੇ ਕਿਹਾ ਕਿ, ਹਰ ਸਾਲ, ਇਕੱਲੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਲਈ ਅਤੇ ਰੁਜ਼ਗਾਰ ਦੇ ਮੌਕਿਆਂ ‘ਤੇ ਲਗਭਗ ₹27,000 ਕਰੋੜ ਖਰਚ ਕਰਦੇ ਹਨ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਿਵੇਂ ਅਰਮੀਨੀਆ ਤੇ ਰੂਸ ਵਿੱਚ ਬਹੁਤੇ ਭਾਰਤੀ ਨੌਜਾਵਾਨਾਂ ਨੂੰ ਧੋਖੇ ਨਾਲ ਇਹਨਾਂ ਠੱਗ ਟਰੈਵਲ ਏਜੰਟਾਂ ਨੇ ਫਸਾ ਦਿੱਤਾ ਹੈ। ਜਿਹਨਾਂ ਵਿੱਚੋਂ ਬਹੁਤਿਆਂ ਨੌਜਵਾਨਾਂ ਦਾ ਕੋਈ ਪਤਾ ਨਹੀ ਚੱਲ ਪਾਇਆ।

ਐਮਪੀ ਸੀਚੇਵਾਲ ਨੇ ਦੱਸਿਆ ਕਿ ਅਰਮੀਨੀਆ ਦੀ ਜੇਲ੍ਹ ਵਿੱਚ ਫਸੇ ਬਹੁਤ ਨੌਜਵਾਨਾਂ ਨੂੰ, ਰੋਜ਼ੀ-ਰੋਟੀ ਦੇ ਮੌਕਿਆਂ ਦੀ ਭਾਲ ਵਿੱਚ, ਟ੍ਰੈਵਲ ਏਜੰਟਾਂ ਦੁਆਰਾ ਵਿਦੇਸ਼ਾਂ ਵਿੱਚ ਲੁਭਾਇਆ ਜਾਂਦਾ ਹੈ। ਜਿੱਥੇ ਟਰੈਵਲ ਏਜੰਟਾਂ ਦੇ ਪਿੱਛੇ ਲੱਗ ਬਹੁਤੇ ਨੌਜ਼ਵਾਨ ਕਾਨੂੰਨੀ ਮੁਸੀਬਤਾਂ ਵਿੱਚ ਫਸ ਜਾਂਦੇ ਹਨ, ਜਿਸ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਅੰਤਰਰਾਸ਼ਟਰੀ ਸਰਹੱਦਾਂ ਪਾਰ ਕਰਨ ਦਾ ਦੋਸ਼ ਵੀ ਸ਼ਾਮਲ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਾਰਤ ਸਰਕਾਰ ਤੋਂ ਬੇਨਤੀ ਕੀਤੀ ਕਿ ਟ੍ਰੈਵਲ ਏਜੰਟਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਹੋਰ ਟ੍ਰੈਵਲ ਏਜੰਟਾਂ ਨੂੰ ਇਸ ਤਰ੍ਹਾਂ ਦੀਆਂ ਗਲਤੀਆਂ ਕਰਨ ਦੀ ਹਿੰਮਤ ਨਾ ਹੋਵੇ। ਸੰਤ ਸੀਚੇਵਾਲ ਵੱਲੋਂ ਮਨੁੱਖੀ ਤਸਕਰੀ ਦੀਆਂ ਸ਼ਿਕਾਰ 125 ਦੇ ਕਰੀਬ ਭਾਰਤੀ ਔਰਤਾਂ ਦੀ ਸੁਰੱਖਿਅਤ ਵਾਪਸੀ ਕਰਵਾਉਣ ਲਈ ਵਿਦੇਸ਼ ਮੰਤਰਾਲੇ ਦਾ ਉੱਚੇਚਾ ਧੰਨਵਾਦ ਵੀ ਕੀਤਾ। ਜਿਹਨਾਂ ਸਦਕਾ ਵਾਪਸੀ ਦੀਆਂ ਉਮੀਦਾਂ ਛੱਡ ਚੁੱਕੀਆਂ ਇਹ ਔਰਤਾਂ ਅੱਜ ਸਹੀ ਸਲਾਮਤ ਆਪਣੇ ਪਰਿਵਾਰ ਵਿੱਚ ਹਨ।

Read Latest News and Breaking News at Daily Post TV, Browse for more News

Ad
Ad

Punjab District News