Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਰੰਧਾਵਾ ਨੇ 73.58 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 04 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਜ਼ੀਰਕਪੁਰ – ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਦੇ ਜ਼ੀਰਕਪੁਰ ਖੇਤਰ ਅੰਦਰ ਆਉਂਦੇ ਚਾਰ ਸਕੂਲਾਂ ਵਿੱਚ 73.58 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਵਿਧਾਇਕ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿੱਖੇ 14 ਲੱਖ ਰੁਪਏ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰੰਧਾਵਾ ਨੇ 73.58 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 04 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਜ਼ੀਰਕਪੁਰ – ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਦੇ ਜ਼ੀਰਕਪੁਰ ਖੇਤਰ ਅੰਦਰ ਆਉਂਦੇ ਚਾਰ ਸਕੂਲਾਂ ਵਿੱਚ 73.58 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਵਿਧਾਇਕ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿੱਖੇ 14 ਲੱਖ ਰੁਪਏ ਦੀ ਮਨਜ਼ੂਰ ਹੋਈ ਗਰਾਂਟ ਦੀ ਵਿਕਾਸ ਕਾਰਜਾਂ ਲਈ ਸ਼ੁਰੂਆਤ ਕੀਤੀ।

ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ ਵਿਧਾਇਕ ਰੰਧਾਵਾ ਦੁਆਰਾ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਛੱਤ ਵਿੱਖੇ 11 ਲੱਖ 35 ਹਜ਼ਾਰ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਸ ਰੂਮ ਅਤੇ ਹੋਰ ਕੰਮ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਸਿਤਾਬਗੜ੍ਹ ਵਿਖੇ 20 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਖੇਡ ਮੈਦਾਨ ਦਾ ਨਵਾਂ ਟਰੈਕ, ਪਿੰਡ ਲੋਹਗੜ੍ਹ ਦੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਵਿੱਚ 26 ਲੱਖ 52 ਹਜ਼ਾਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਚਾਰ ਆਧੁਨਿਕ ਕਲਾਸ ਰੂਮ, ਸਾਇੰਸ ਲੈਬ ਤੇ ਹੋਰ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ

ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ 12000 ਸਰਕਾਰੀ ਸਕੂਲਾਂ ਨੂੰ ਨਿਵੇਕਲੀ ਦਿੱਖ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਿਰੋਧੀ ਧਿਰਾਂ ਕੋਲ ਸਰਕਾਰ ਦੇ ਇਸ ਇਤਿਹਾਸਿਕ ਕਾਰਜ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਨ ਤੋਂ ਸਿਵਾ ਕੋਈ ਹੋਰ ਚਾਰਾ ਨਹੀਂ ਪ੍ਰੰਤੂ ਉਹਨਾਂ ਵੱਲੋਂ ਨਾ ਚਾਹੁੰਦਿਆਂ ਹੋਇਆਂ ਵੀ ਆਪਣੀ ਆਦਤ ਤੋਂ ਮਜਬੂਰ ਹੋ ਕੇ ਸਰਕਾਰ ਦੇ ਚੰਗੇ ਕੰਮ ਨੂੰ ਸਰਾਹੁਣ ਦੀ ਬਜਾਏ ਆਲੋਚਨਾ ਹੀ ਕੀਤੀ ਜਾ ਰਹੀ ਹੈ।

ਵਿਧਾਇਕ ਰੰਧਾਵਾ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ-ਨਵੇਂ ਕਮਰੇ, ਸਮਾਰਟ ਕਲਾਸ ਰੂਮ,ਕੰਪਿਊਟਰ ਤੇ ਸਾਇੰਸ ਲੈਬ,ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਹੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਸਭ ਤੋਂ ਵੱਡਾ ਧੰਨਵਾਦ ਹੁੰਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ।

ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।

Read Latest News and Breaking News at Daily Post TV, Browse for more News

Ad
Ad

Punjab District News