Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਸੈਸ਼ਨ ਜੱਜ ਵੱਲੋਂ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ

Punjab News: ਦੋ ਸਿੱਖ ਪ੍ਰਚਾਰਕਾਂ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ Ranjit Singh Dhadrianwale ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਫਤਿਹਗੜ੍ਹ ਸਾਹਿਬ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੋਮਵਾਰ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਸੈਸ਼ਨ ਜੱਜ ਵੱਲੋਂ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ

Punjab News: ਦੋ ਸਿੱਖ ਪ੍ਰਚਾਰਕਾਂ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ Ranjit Singh Dhadrianwale ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਫਤਿਹਗੜ੍ਹ ਸਾਹਿਬ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੋਮਵਾਰ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਹੇਠਲੀ ਅਦਾਲਤ ਨੂੰ ਤਲਬ ਕਰਨ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਸਟਿਸ ਜੇ.ਐਸ. ਮਹਿੰਦੀਰੱਤਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਪਾਏ ਗਏ ਮਾਣਹਾਨੀ ਦੇ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਕੇ ਹੇਠਲੀ ਅਦਾਲਤ ਨੂੰ ਸੰਮਨ ਕਰਕੇ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਕੀ ਸੀ ਪੂਰਾ ਮਾਮਲਾ ?

ਉਨ੍ਹਾਂ ਨੇ ਦੱਸਿਆ ਕਿ 2019 ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ ਮਾਣਹਾਨੀ ਦਾ ਇਤਸਗਾਸਾ ਦਾਇਰ ਕੀਤਾ ਸੀ ਪਰ ਹੇਠਲੀ ਅਦਾਲਤ ਨੇ ਕਿਸੇ ਵਜਾ ਕਰਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਨਹੀਂ ਕੀਤੇ ਸਨ, ਜਿਸ ਦੇ ਖਿਲਾਫ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ ਕੋਲ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੈਲੰਜ ਕੀਤਾ ਸੀ, ਜਿਸ ਨੂੰ ਅਡੀਸ਼ਨਲ ਸੈਸ਼ਨ ਅਤੇ ਡਿਸਟ੍ਰਿਕ ਜੱਜ ਨੇ ਰਿਵੀਜ਼ਨ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਪਣੇ ਚਲਦੇ ਦੀਵਾਨ ਵਿੱਚ ਸਿੱਖ ਪ੍ਰਚਾਰਕ ਭਾਈ ਹਰੀ ਸਿੰਘ ਰੰਧਾਵਾ ਅਤੇ ਅਤੇ ਉਨ੍ਹਾਂ ਦੇ ਮੁੰਡੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਖਿਲਾਫ ਦੀ ਸ਼ਾਨ ਦੇ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News