ਚੰਡੀਗੜ੍ਹ- ਰਣਜੀਤ ਸਿੰਘ ਗਿੱਲ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ‘ਆਪ’ ‘ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ।
ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ, ਗਿੱਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ।
ਇਸ ਅਸਤੀਫ਼ੇ ਨਾਲ ਨਾਂ ਸਿਰਫ਼ ਪਾਰਟੀ ਨੂੰ ਸਿਆਸੀ ਨੁਕਸਾਨ ਹੋਇਆ ਹੈ, ਬਲਕਿ ਖੇਤਰੀ ਸਿਆਸਤ ’ਚ ਨਵੀਂ ਚਰਚਾ ਨੂੰ ਜਨਮ ਮਿਲਿਆ। ਦੱਸਣਯੋਗ ਹੈ ਕਿ ਰਣਜੀਤ ਸਿੰਘ ਗਿੱਲ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣਾਂ ਲੜ ਚੁੱਕੇ ਹਨ ਅਤੇ ਪਾਰਟੀ ’ਚ ਉਨ੍ਹਾਂ ਦੀ ਗਿਣਤੀ ਸਰਗਰਮ ਆਗੂਆਂ ’ਚ ਹੁੰਦੀ ਸੀ।