Bathinda News: ਲਵੰਡੀ ਸਾਬੋ ‘ਚ ਇੱਕ ਵਪਾਰੀ ਤੋਂ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ‘ਚ ਮੁਸਤੈਦਗੀ ਦਿਖਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
Demand for Ransom: ਬਠਿੰਡਾ ‘ਚ ਵਪਾਰੀਆਂ ਤੋਂ ਫਿਰੌਤ ਮੰਗਣ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਲਗਾਤਾਰ ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਵਪਾਰੀ ਵਰਗ ਇਸ ਸਮੇਂ ਦਹਿਸ਼ਤ ਦੇ ਮਾਹੌਲ ਵਿੱਚ ਹੈ। ਇਸੇ ਸਿਲਸਿਲੇ ‘ਚ ਤਾਜ਼ਾ ਮਾਮਲਾ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ‘ਚ ਇੱਕ ਵਪਾਰੀ ਤੋਂ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਜੇਕਰ ਵਪਾਰੀ ਨੇ ਫਿਰੌਤੀ ਨਾਹ ਦਿੱਤੀ ਜਾਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਉਸਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਜਦੋਂ ਇਹ ਸ਼ਿਕਾਇਤ ਪੁਲਿਸ ਕੋਲ ਪਹੁੰਚੀ ਤਾਂ ਪੁਲਿਸ ਨੇ ਇਸ ਮਾਮਲੇ ‘ਚ ਮੁਸਤੈਦਗੀ ਦਿਖਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਵਲੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨਾਜ਼ੀਰ ਖਾਂ ਸੁਲੀਨ ਖਾਂ ਅਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਦੇ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਦੇ ਪਿਛਲੇ ਰਿਕਾਰਡ ਅਤੇ ਬਰਾਮਦਗੀ ਸਬੰਧੀ ਪੜਤਾਲ ਕੀਤੀ ਜਾਵੇਗੀ ਕਿ ਆਖਰ ਇਹ ਕਿਸ ਦੀ ਪਨਾਹ ‘ਤੋ ਫਿਰੌਤੀ ਮੰਗਣ ਦਾ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੇ ਕਿਸ ਨਾਲ ਤਾਲੁਕਾਤ ਹਨ।
ਫਿਲਹਾਲ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।