Ravneet Singh Bittu ;- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸੀ ਮਹੀਨੇ ਦੇ ਨਵੇਂ ਸਾਲ ਦੇ ਮੌਕੇ ‘ਤੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਦਰਬਾਰ ਸਾਹਿਬ ਜਿੱਥੇ ਬਹੁਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੱਥਾ ਟੇਕਣ ਪਹੁੰਚਦੇ ਹਨ, ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਇਸ ਥਾਂ ਨਤਮਸਤਕ ਹੋਣ ਲਈ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦੇਸੀ ਮਹੀਨੇ ਦੇ ਨਵੇਂ ਸਾਲ ਦੇ ਮੌਕੇ ‘ਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਵੱਡੇ ਰੇਲਵੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਵਿੱਚ ਸਾਡਾ ਸਾਥ ਦੇਣ, ਕਿਉਂਕਿ ਇਸ ਨਾਲ ਪੰਜਾਬ ਨੂੰ ਲੱਖਾਂ ਰੁਪਏ ਮਿਲਣਗੇ।