ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਪਟਿਆਲਾ ਨਗਰ ਨਿਗਮ ਦੇ ਦੋ ਵਾਰਡਾਂ ‘ਚ ਮੁੜ ਹੋਣਗੀਆਂ ਚੋਣਾਂ
- ਧਰਮਕੋਟ ਦੇ ਵਾਰਡ ਨੰਬਰ 10 ਅਤੇ 11 ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਰੱਦ
Re-Elections in two wards of Patiala Municipal Corporation: ਚੰਡੀਗੜ੍ਹ: ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਵਾਰਡ ਨੰਬਰ 15 ਅਤੇ 58 ਵਿੱਚ ਮੁੜ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 28 ਸਤੰਬਰ ਨੂੰ ਜਾਰੀ ਕੀਤੇ ਆਪਣੇ ਪੁਰਾਣੇ ਹੁਕਮ ਵਿੱਚ ਸੋਧ ਕਰਦਿਆਂ ਇਨ੍ਹਾਂ ਦੋਵਾਂ ਵਾਰਡਾਂ ਨੂੰ ਨਵੀਆਂ ਚੋਣਾਂ ਕਰਵਾਉਣ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਹੈ।
ਇਹ ਫੈਸਲਾ ਜਸਟਿਸ ਨਿਰਮਲਜੀਤ ਕੌਰ ਦੀ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਧਰਮਕੋਟ ਨਗਰ ਕੌਂਸਲ ਦੇ ਵਾਰਡ ਨੰਬਰ 10 ਅਤੇ 11 ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਰੱਦ ਕਰ ਦਿੱਤੀ।
ਅਦਾਲਤ ਨੇ ਕਿਹਾ ਕਿ ਧਰਮਕੋਟ ਦੇ ਇਹ ਦੋਵੇਂ ਵਾਰਡ ਜਸਟਿਸ ਨਿਰਮਲਜੀਤ ਕੌਰ ਦੀ ਰਿਪੋਰਟ ਵਿੱਚ ਸ਼ਾਮਲ ਨਹੀਂ ਹਨ, ਇਸ ਲਈ ਇਨ੍ਹਾਂ ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਸਵੀਕਾਰ ਨਹੀਂ ਕੀਤੀ ਜਾ ਸਕਦੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਕੀਤੀ।
