Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ ’ਚ ਰੀਅਲ ਅਸਟੇਟ ਕਾਰੋਬਾਰੀ ਗ੍ਰਿਫ਼ਤਾਰ, ਲਗਜ਼ਰੀ ਫਲੈਟ ਦਿਵਾਉਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ ਦੇ ਦੋਸ਼

Sushma Group Prateek Mittal Arrested; ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਰੀਅਲ ਅਸਟੇਟ ਕਾਰੋਬਾਰੀ ਪ੍ਰਤੀਕ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਲਗਜ਼ਰੀ ਫਲੈਟ ਦਿਵਾਉਣ ਦੇ ਨਾਂ ’ਤੇ ਲੋਕਾਂ ਤੋਂ ਕਰੋੜਾਂ ਰੁਪਏ ਨਿਵੇਸ਼ ਕਰਵਾਉਣ ਅਤੇ ਕਥਿਤ ਧੋਖਾਧੜੀ ਕਰਨ ਦੇ ਦੋਸ਼ ਹਨ। ਮੁਲਜ਼ਮ ਸੁਸ਼ਮਾ ਗਰੁੱਪ ਦਾ ਡਾਇਰੈਕਟਰ ਹੈ। ਪੁਲਿਸ ਮੁਤਾਬਕ, ਮਿੱਤਲ ਖ਼ਿਲਾਫ਼ ਚੈੱਕ ਬਾਊਂਸ ਹੋਣ ਦੀਆਂ ਪੰਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ’ਚ ਰੀਅਲ ਅਸਟੇਟ ਕਾਰੋਬਾਰੀ ਗ੍ਰਿਫ਼ਤਾਰ, ਲਗਜ਼ਰੀ ਫਲੈਟ ਦਿਵਾਉਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ ਦੇ ਦੋਸ਼

Sushma Group Prateek Mittal Arrested; ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਰੀਅਲ ਅਸਟੇਟ ਕਾਰੋਬਾਰੀ ਪ੍ਰਤੀਕ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਲਗਜ਼ਰੀ ਫਲੈਟ ਦਿਵਾਉਣ ਦੇ ਨਾਂ ’ਤੇ ਲੋਕਾਂ ਤੋਂ ਕਰੋੜਾਂ ਰੁਪਏ ਨਿਵੇਸ਼ ਕਰਵਾਉਣ ਅਤੇ ਕਥਿਤ ਧੋਖਾਧੜੀ ਕਰਨ ਦੇ ਦੋਸ਼ ਹਨ। ਮੁਲਜ਼ਮ ਸੁਸ਼ਮਾ ਗਰੁੱਪ ਦਾ ਡਾਇਰੈਕਟਰ ਹੈ।

ਪੁਲਿਸ ਮੁਤਾਬਕ, ਮਿੱਤਲ ਖ਼ਿਲਾਫ਼ ਚੈੱਕ ਬਾਊਂਸ ਹੋਣ ਦੀਆਂ ਪੰਜ ਸ਼ਿਕਾਇਤਾਂ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਸਨ। ਇਨ੍ਹਾਂ ਮਾਮਲਿਆਂ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਸ ਨੂੰ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਸੀ। ਪੁਲਿਸ ਦੀ ਪ੍ਰੋਕਲੇਮਡ ਆਫੈਂਡਰ (PO) ਅਤੇ ਸੰਮਨ ਸਟਾਫ਼ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ।

ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਮਿੱਤਲ ਨੇ ਉਨ੍ਹਾਂ ਨੂੰ ਫਲੈਟ ਅਲਾਟ ਕਰਨ ਅਤੇ ਕਬਜ਼ਾ ਦੇਣ ਦੇ ਵਾਅਦੇ ਕੀਤੇ ਸਨ, ਪਰ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਤੋਂ ਬਾਅਦ ਚੈੱਕ ਬਾਊਂਸ ਹੋਣ ’ਤੇ ਨਿਵੇਸ਼ਕਾਂ ਨੇ ਨੇਗੋਸ਼ੀਏਬਲ ਇੰਸਟਰੂਮੈਂਟਸ ਐਕਟ (NI Act) ਤਹਿਤ ਅਦਾਲਤਾਂ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ।

ਪ੍ਰਾਪਰਟੀ ਡੀਲ ’ਚ 90.79 ਲੱਖ ਦੀ ਧੋਖਾਧੜੀ ਦਾ ਦੋਸ਼

ਪ੍ਰਤੀਕ ਮਿੱਤਲ ਖ਼ਿਲਾਫ਼ ਚੰਡੀਗੜ੍ਹ ਦੇ ਆਰਥਿਕ ਅਪਰਾਧ ਸ਼ਾਖਾ (EOW) ਥਾਣੇ ਵਿੱਚ ਵੀ ਧੋਖਾਧੜੀ ਦਾ ਮਾਮਲਾ ਦਰਜ ਹੈ। ਪੁਲਿਸ ਅਨੁਸਾਰ, ਗੁਰਦੀਪ ਸਿੰਘ ਕੋਚਰ ਦੀ ਸ਼ਿਕਾਇਤ ’ਤੇ 17 ਅਕਤੂਬਰ 2026 ਨੂੰ ਐੱਫਆਈਆਰ ਨੰਬਰ 7 ਦਰਜ ਕੀਤੀ ਗਈ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪ੍ਰਾਪਰਟੀ ਡੀਲ ਦੇ ਨਾਂ ’ਤੇ ਉਸ ਨਾਲ 90,79,366 ਰੁਪਏ ਦੀ ਧੋਖਾਧੜੀ ਕੀਤੀ ਗਈ। ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 316(2), 318(4) ਅਤੇ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੇਸ਼ ਭਰ ’ਚ ਦਰਜ ਮਾਮਲਿਆਂ ਦੀ ਜਾਣਕਾਰੀ ਇਕੱਠੀ ਕਰ ਰਹੀ ਪੁਲਿਸ

ਚੰਡੀਗੜ੍ਹ ਪੁਲਿਸ ਹੁਣ ਪ੍ਰਤੀਕ ਮਿੱਤਲ ਖ਼ਿਲਾਫ਼ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਦਰਜ ਸ਼ਿਕਾਇਤਾਂ ਅਤੇ ਮਾਮਲਿਆਂ ਦਾ ਵੇਰਵਾ ਇਕੱਠਾ ਕਰ ਰਹੀ ਹੈ। ਪੁਲਿਸ ਮੁਤਾਬਕ, ਇਹ ਗ੍ਰਿਫ਼ਤਾਰੀ ਐੱਸਐੱਸਪੀ ਕੰਵਰਦੀਪ ਕੌਰ ਦੇ ਨਿਰਦੇਸ਼ਾਂ ’ਤੇ, ਡੀਐੱਸਪੀ ਜਸਪਾਲ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਨੀਰਜ ਕੁਮਾਰ ਦੀ ਟੀਮ ਨੇ ਕੀਤੀ। ਹੋਰ ਮਾਮਲਿਆਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News