ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੰਸਟ੍ਰਕਟਰ ਦੀ ਅਸਾਮੀਆਂ ਲਈ ਭਰਤੀ: 14 ਜੁਲਾਈ ਤੱਕ ਮੰਗੀਆਂ ਗਈਆਂ ਨੇ ਔਨਲਾਈਨ ਅਰਜ਼ੀਆਂ
GNDU Instructor recruitment 2025-26;ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਆਪਣੇ ਜੀਵਨ ਭਰ ਸਿਖਲਾਈ ਵਿਭਾਗ ਦੇ ਅਧੀਨ ਵੱਖ-ਵੱਖ ਕੋਰਸਾਂ ਅਤੇ ਡਿਪਲੋਮਾ ਪ੍ਰੋਗਰਾਮਾਂ ਲਈ ਇੰਸਟ੍ਰਕਟਰ ਦੇ ਅਹੁਦੇ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਹ ਨਿਯੁਕਤੀਆਂ ਪਾਰਟ-ਟਾਈਮ, ਕੰਟਰੈਕਟ ਅਤੇ ਲੈਕਚਰ ਆਧਾਰ ‘ਤੇ ਕੀਤੀਆਂ ਜਾਣਗੀਆਂ, ਜੋ ਕਿ ਅਕਾਦਮਿਕ ਸੈਸ਼ਨ 2025-26 ਲਈ ਹੋਣਗੀਆਂ। ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਦਿਲਚਸਪੀ […]
By :
Jaspreet Singh
Updated On: 18 Jun 2025 18:20:PM
GNDU Instructor recruitment 2025-26;ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਆਪਣੇ ਜੀਵਨ ਭਰ ਸਿਖਲਾਈ ਵਿਭਾਗ ਦੇ ਅਧੀਨ ਵੱਖ-ਵੱਖ ਕੋਰਸਾਂ ਅਤੇ ਡਿਪਲੋਮਾ ਪ੍ਰੋਗਰਾਮਾਂ ਲਈ ਇੰਸਟ੍ਰਕਟਰ ਦੇ ਅਹੁਦੇ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਹ ਨਿਯੁਕਤੀਆਂ ਪਾਰਟ-ਟਾਈਮ, ਕੰਟਰੈਕਟ ਅਤੇ ਲੈਕਚਰ ਆਧਾਰ ‘ਤੇ ਕੀਤੀਆਂ ਜਾਣਗੀਆਂ, ਜੋ ਕਿ ਅਕਾਦਮਿਕ ਸੈਸ਼ਨ 2025-26 ਲਈ ਹੋਣਗੀਆਂ।
ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ 14 ਜੁਲਾਈ 2025 ਤੱਕ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ www.gndu.ac.in ‘ਤੇ ਜਾ ਕੇ ਔਨਲਾਈਨ ਅਰਜ਼ੀ ਦੇ ਸਕਦੇ ਹਨ।
ਇੰਟਰਵਿਊ ਦੀ ਮਿਤੀ, ਸਮਾਂ, ਸਥਾਨ, ਵਿਦਿਅਕ ਯੋਗਤਾ ਅਤੇ ਹੋਰ ਦਿਸ਼ਾ-ਨਿਰਦੇਸ਼ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹਨ। ਉਮੀਦਵਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਰਜ਼ੀ ਦੇਣ ਤੋਂ ਪਹਿਲਾਂ ਸਾਰੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਨਾਲ ਪੜ੍ਹਨ।