Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ PTI ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ

Recruitment notification for PTI Posts: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ 2,000 ਸਰੀਰਕ ਸਿਖਲਾਈ ਇੰਸਟ੍ਰਕਟਰ (PTI) ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਰਤੀ ਲਈ ਆਨਲਾਈਨ ਅਰਜ਼ੀਆਂ 1 ਅਗਸਤ ਤੋਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਉਮੀਦਵਾਰ 31 ਅਗਸਤ 2026 ਤੱਕ ਅਪਲਾਈ ਕਰ ਸਕਦੇ ਹਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ PTI ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ

Recruitment notification for PTI Posts: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ 2,000 ਸਰੀਰਕ ਸਿਖਲਾਈ ਇੰਸਟ੍ਰਕਟਰ (PTI) ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਰਤੀ ਲਈ ਆਨਲਾਈਨ ਅਰਜ਼ੀਆਂ 1 ਅਗਸਤ ਤੋਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਉਮੀਦਵਾਰ 31 ਅਗਸਤ 2026 ਤੱਕ ਅਪਲਾਈ ਕਰ ਸਕਦੇ ਹਨ।

ਭਰਤੀ ਲਈ ਉਮੀਦਵਾਰ ਦਾ 12ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਸਰੀਰਕ ਸਿੱਖਿਆ ਵਿੱਚ ਦੋ ਸਾਲਾਂ ਦਾ ਡਿਪਲੋਮਾ ਜਾਂ ਸਰਟੀਫਿਕੇਟ (D.P.Ed./C.P.Ed.) ਜਾਂ ਇਸ ਦੇ ਬਰਾਬਰ ਦੀ ਯੋਗਤਾ ਹੋਣੀ ਚਾਹੀਦੀ ਹੈ। ਡਿਪਲੋਮਾ ਦੇ ਆਖਰੀ ਸਾਲ ਦੇ ਵਿਦਿਆਰਥੀ ਵੀ ਅਰਜ਼ੀ ਦੇ ਸਕਦੇ ਹਨ, ਪਰ ਅੰਤਿਮ ਮੈਰਿਟ ਸੂਚੀ ਜਾਰੀ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਕੋਰਸ ਪੂਰਾ ਕਰਨਾ ਹੋਵੇਗਾ।

ਉਮੀਦਵਾਰਾਂ ਦੀ ਉਮਰ 1 ਜਨਵਰੀ 2026 ਨੂੰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣੀ ਚਾਹੀਦੀ ਹੈ। ਰਾਖਵੀਆਂ ਸ਼੍ਰੇਣੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਮਿਲੇਗੀ। ਅਰਜ਼ੀ ਫੀਸ ਜਨਰਲ ਅਤੇ ਹੋਰ ਸ਼੍ਰੇਣੀਆਂ ਲਈ ₹2,000, ਜਦਕਿ SC/ST ਉਮੀਦਵਾਰਾਂ ਲਈ ₹1,000 ਰੱਖੀ ਗਈ ਹੈ। ਸਾਬਕਾ ਸੈਨਿਕਾਂ ਤੋਂ ਕੋਈ ਅਰਜ਼ੀ ਫੀਸ ਨਹੀਂ ਲਈ ਜਾਵੇਗੀ।

ਚੁਣੇ ਗਏ ਉਮੀਦਵਾਰਾਂ ਨੂੰ ਤਿੰਨ ਸਾਲਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪ੍ਰਤੀ ਮਹੀਨਾ ₹29,200 ਦੀ ਨਿਸ਼ਚਿਤ ਤਨਖਾਹ ਮਿਲੇਗੀ। ਇਸ ਸਮੇਂ ਦੌਰਾਨ ਹੋਰ ਕੋਈ ਭੱਤਾ ਨਹੀਂ ਦਿੱਤਾ ਜਾਵੇਗਾ। ਪ੍ਰੋਬੇਸ਼ਨ ਪੂਰਾ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਰੈਗੂਲਰ ਤਨਖਾਹ ਸਕੇਲ ਲਾਗੂ ਕੀਤਾ ਜਾਵੇਗਾ।

ਉਮੀਦਵਾਰ ਪਹਿਲਾਂ ਰਜਿਸਟ੍ਰੇਸ਼ਨ ਕਰਕੇ ਲੌਗਇਨ ਆਈਡੀ ਬਣਾਉਣ, ਫਿਰ ਆਨਲਾਈਨ ਫਾਰਮ ਭਰਨ, ਲੋੜੀਂਦੇ ਦਸਤਾਵੇਜ਼, ਫੋਟੋ ਅਤੇ ਦਸਤਖ਼ਤ ਅਪਲੋਡ ਕਰਨ ਅਤੇ ਸ਼੍ਰੇਣੀ ਅਨੁਸਾਰ ਫੀਸ ਜਮ੍ਹਾਂ ਕਰਵਾ ਕੇ ਅਰਜ਼ੀ ਪੂਰੀ ਕਰ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News