Banner
Banner

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

Latest News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਰਸਮੀ ਤੌਰ ‘ਤੇ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਅੱਜ […]
Khushi
By : Updated On: 13 Jan 2026 10:39:AM
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

Latest News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਰਸਮੀ ਤੌਰ ‘ਤੇ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਅੱਜ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ 11 ਜਨਵਰੀ ਤੋਂ ਮੋਹਾਲੀ ਜ਼ਿਲ੍ਹੇ ਵਿੱਚ ਅੱਠ ਥਾਵਾਂ ‘ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਧਾਰਕ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਲਗਭਗ 650 ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ 5 ਲੱਖ ਰੁਪਏ ਦਾ ਵਾਧੂ ਇਲਾਜ ਵੀ ਮਿਲੇਗਾ।

Read Latest News and Breaking News at Daily Post TV, Browse for more News

Ad
Ad