Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ‘ਚ ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਰਿਸ਼ਤੇਦਾਰਾਂ ‘ਚ ਝੜਪ, 2 ਜ਼ਖਮੀ

Amritsar News: ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਗਲੀ ਵਿੱਚ ਮੋਟਰਸਾਈਕਲ ਲਗਾਉਣ ਦੀ ਗੱਲ ਨੇ ਤਣਾਅਪੂਰਨ ਰੂਪ ਧਾਰ ਲਿਆ। ਚਾਚੇ–ਤਾਏ ਦੇ ਮੁੰਡਿਆਂ ਦਰਮਿਆਨ ਹੋਈ ਬਹਿਸ ਪਲਾਂ ਵਿੱਚ ਹੀ ਹਿੰਸਕ ਝਗੜੇ ਵਿੱਚ ਬਦਲ ਗਈ, ਜਿਸ ਦੌਰਾਨ ਇੱਕੋ ਪਰਿਵਾਰ ਦੇ ਦੋ ਮੈਂਬਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਵਿਚਕਾਰ ਪਹਿਲਾਂ ਤੋਂ ਹੀ ਜਾਇਦਾਦ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Amritsar News: ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਗਲੀ ਵਿੱਚ ਮੋਟਰਸਾਈਕਲ ਲਗਾਉਣ ਦੀ ਗੱਲ ਨੇ ਤਣਾਅਪੂਰਨ ਰੂਪ ਧਾਰ ਲਿਆ। ਚਾਚੇ–ਤਾਏ ਦੇ ਮੁੰਡਿਆਂ ਦਰਮਿਆਨ ਹੋਈ ਬਹਿਸ ਪਲਾਂ ਵਿੱਚ ਹੀ ਹਿੰਸਕ ਝਗੜੇ ਵਿੱਚ ਬਦਲ ਗਈ, ਜਿਸ ਦੌਰਾਨ ਇੱਕੋ ਪਰਿਵਾਰ ਦੇ ਦੋ ਮੈਂਬਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਵਿਚਕਾਰ ਪਹਿਲਾਂ ਤੋਂ ਹੀ ਜਾਇਦਾਦ ਅਤੇ ਜਗ੍ਹਾ ਦੇ ਲੈਣ-ਦੇਣ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਜਦੋਂ ਇੱਕ ਨੌਜਵਾਨ ਨੇ ਆਪਣੇ ਘਰ ਦੇ ਬਾਹਰ ਮੋਟਰਸਾਈਕਲ ਅੱਗੇ ਕਰਕੇ ਖੜੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੂਜੇ ਪੱਖ ਨੇ ਵਿਰੋਧ ਕੀਤਾ। ਵਿਰੋਧ ਦੇ ਨਾਲ ਹੀ ਦੋਹਾਂ ਪਾਸਿਆਂ ਵਿਚਕਾਰ ਧੱਕਾ-ਮੁੱਕੀ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਮਾਰਪਿੱਟ ਵਿੱਚ ਤਬਦੀਲ ਹੋ ਗਈ।

ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਸ ’ਤੇ ਲਾਠੀਆਂ ਅਤੇ ਮੁੱਕਿਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਝਗੜੇ ਦੌਰਾਨ ਜਦੋਂ ਉਸ ਦੀ ਮਾਂ ਬਚਾਅ ਲਈ ਆਈ ਤਾਂ ਉਸ ਨਾਲ ਵੀ ਧੱਕੇਸ਼ਾਹੀ ਕੀਤੀ ਗਈ। ਇਸੇ ਤਰ੍ਹਾਂ ਭਰਾ ਨੇ ਵੀ ਛਡਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨਾਲ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਹ ਵੀ ਜ਼ਖ਼ਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਗਲੀ ਵਿੱਚ ਮੋਟਰਸਾਈਕਲ ਖੜੀ ਕਰਨ ਨੂੰ ਲੈ ਕੇ ਵਾਪਰਿਆ ਹੈ। ਦੋਹਾਂ ਪੱਖਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News