Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ, ਜਲਦ ਨਾਭਾ ਜੇਲ੍ਹ ’ਚੋਂ ਹੋਣਗੇ ਰਿਹਾਅ

ਮਾਨਸਾ: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਵੱਡੀ ਅਪਡੇਟ ਸਾਹਮਣੇ ਆਈ ਹੈ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਮਾਨਸਾ ਦੀ ਅਦਾਲਤ ਵੱਲੋਂ ਦੋਵਾਂ ਦੇ ਰਿਲੀਜ਼ਿੰਗ ਆਰਡਰ ਨਾਭਾ ਜੇਲ੍ਹ ਪ੍ਰਸ਼ਾਸਨ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਨੂੰ ਜਲਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ, ਜਲਦ ਨਾਭਾ ਜੇਲ੍ਹ ’ਚੋਂ ਹੋਣਗੇ ਰਿਹਾਅ

ਮਾਨਸਾ: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਵੱਡੀ ਅਪਡੇਟ ਸਾਹਮਣੇ ਆਈ ਹੈ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਮਾਨਸਾ ਦੀ ਅਦਾਲਤ ਵੱਲੋਂ ਦੋਵਾਂ ਦੇ ਰਿਲੀਜ਼ਿੰਗ ਆਰਡਰ ਨਾਭਾ ਜੇਲ੍ਹ ਪ੍ਰਸ਼ਾਸਨ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਨੂੰ ਜਲਦ ਜੇਲ੍ਹ ਵਿੱਚੋਂ ਰਿਹਾਅ ਕੀਤੇ ਜਾਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ, ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਸਿੱਧੇ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਪਹੁੰਚਣਗੇ।

ਰਿਹਾਈ ਤੋਂ ਬਾਅਦ ਧਰਨਾ ਖ਼ਤਮ ਕਰਨ ਦਾ ਐਲਾਨ
ਐਕਸ਼ਨ ਕਮੇਟੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ, ਦੋਵਾਂ ਆਗੂਆਂ ਦੀ ਰਿਹਾਈ ਤੋਂ ਬਾਅਦ ਮਾਨਸਾ ਵਿੱਚ ਲੱਗਾ ਧਰਨਾ ਸਮਾਪਤ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ ਦੇ ਪੀਜੀਆਈ ਭੇਜਿਆ ਜਾਵੇਗਾ। ਐਕਸ਼ਨ ਕਮੇਟੀ ਦੇ ਐਲਾਨ ਮੁਤਾਬਕ, ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾ ਸਕਦਾ ਹੈ। ਹੁਣ ਸਾਰਿਆਂ ਦੀ ਨਜ਼ਰ ਦੋਵਾਂ ਆਗੂਆਂ ਦੀ ਰਿਹਾਈ ਅਤੇ ਇਸ ਤੋਂ ਬਾਅਦ ਹੋਣ ਵਾਲੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News