Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ

ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਗਰੂਰ ਦੀ ਟ੍ਰਾਇਲ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਦੀ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਖੜਗੇ ਵੱਲੋਂ ਇਸ ਮਾਮਲੇ ਵਿੱਚ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਸੰਗਰੂਰ ਅਦਾਲਤ ਵਿੱਚ ਚੱਲ ਰਹੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ

ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਗਰੂਰ ਦੀ ਟ੍ਰਾਇਲ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਦੀ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।

ਖੜਗੇ ਵੱਲੋਂ ਇਸ ਮਾਮਲੇ ਵਿੱਚ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਸੰਗਰੂਰ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਰੋਕਣ ਦੀ ਮੰਗ ਕੀਤੀ ਗਈ ਸੀ। ਜਸਟਿਸ ਅਮਨ ਚੌਧਰੀ ਦੀ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਕੀਤੀ। ਇਸ ਦੌਰਾਨ ਪਟੀਸ਼ਨਕਰਤਾ ਦੇ ਵਕੀਲਾਂ ਨੇ ਆਪਣੇ ਪੱਖ ਵਿੱਚ ਦਲੀਲਾਂ ਪੇਸ਼ ਕੀਤੀਆਂ।

ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਨਾਲ ਸਬੰਧਤ ਜਵਾਬਦੇਹ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ। ਇਸ ਦੇ ਨਾਲ ਹੀ ਸੰਗਰੂਰ ਦੀ ਟ੍ਰਾਇਲ ਕੋਰਟ ਵਿੱਚ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ।

ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਮਾਰਚ 2027 ਦੀ ਤਰੀਕ ਤੈਅ ਕੀਤੀ ਹੈ। ਇਸ ਹੁਕਮ ਨਾਲ ਫਿਲਹਾਲ ਖੜਗੇ ਨੂੰ ਸੰਗਰੂਰ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਦੀ ਕਾਰਵਾਈ ਤੋਂ ਰਾਹਤ ਮਿਲੀ ਹੈ।

Read Latest News and Breaking News at Daily Post TV, Browse for more News

Ad
Ad

Punjab District News