Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

BKI ਅੱਤਵਾਦੀ ਨੈੱਟਵਰਕ ਮਾਮਲੇ ’ਚ NIA ਨੂੰ ਰਾਹਤ, ਜਾਂਚ ਲਈ ਮਿਲੇ ਹੋਰ 90 ਦਿਨ

ਮੋਹਾਲੀ: ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਅੱਤਵਾਦੀ ਨੈੱਟਵਰਕ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ NIA ਅਦਾਲਤ ਨੇ ਕੌਮੀ ਜਾਂਚ ਏਜੰਸੀ (NIA) ਨੂੰ ਜਾਂਚ ਮੁਕੰਮਲ ਕਰਨ ਲਈ 90 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਇਹ ਮਾਮਲਾ ਗ੍ਰਿਫ਼ਤਾਰ ਮੁਲਜ਼ਮ ਮਨਦੀਪ ਕੁਮਾਰ ਉਰਫ਼ ਮੰਗਲੀ ਉਰਫ਼ ਮਾਂਗੀ ਅਤੇ ਉਸਦੇ ਸਾਥੀਆਂ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ 9 ਮਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
BKI ਅੱਤਵਾਦੀ ਨੈੱਟਵਰਕ ਮਾਮਲੇ ’ਚ NIA ਨੂੰ ਰਾਹਤ, ਜਾਂਚ ਲਈ ਮਿਲੇ ਹੋਰ 90 ਦਿਨ
  • ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਵਧਾਈ ਜਾਂਚ ਦੀ ਮਿਆਦ
  • ਸਰਹੱਦ ਪਾਰੋਂ ਹਥਿਆਰਾਂ ਅਤੇ ਅੱਤਵਾਦੀ ਫੰਡਿੰਗ ਦੇ ਨੈੱਟਵਰਕ ਦੀ ਹੋ ਰਹੀ ਜਾਂਚ

ਮੋਹਾਲੀ: ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਅੱਤਵਾਦੀ ਨੈੱਟਵਰਕ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ NIA ਅਦਾਲਤ ਨੇ ਕੌਮੀ ਜਾਂਚ ਏਜੰਸੀ (NIA) ਨੂੰ ਜਾਂਚ ਮੁਕੰਮਲ ਕਰਨ ਲਈ 90 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਇਹ ਮਾਮਲਾ ਗ੍ਰਿਫ਼ਤਾਰ ਮੁਲਜ਼ਮ ਮਨਦੀਪ ਕੁਮਾਰ ਉਰਫ਼ ਮੰਗਲੀ ਉਰਫ਼ ਮਾਂਗੀ ਅਤੇ ਉਸਦੇ ਸਾਥੀਆਂ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ 9 ਮਈ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਜਾਂਚ ਲਈ ਪਹਿਲਾਂ ਦਿੱਤੀ ਗਈ 90 ਦਿਨਾਂ ਦੀ ਮਿਆਦ 17 ਨਵੰਬਰ 2026 ਨੂੰ ਖ਼ਤਮ ਹੋ ਰਹੀ ਸੀ। ਹੁਣ ਅਦਾਲਤ ਨੇ ਏਜੰਸੀ ਨੂੰ ਜਾਂਚ ਅੱਗੇ ਵਧਾਉਣ ਲਈ ਵਾਧੂ ਸਮਾਂ ਦੇ ਦਿੱਤਾ ਹੈ।

NIA ਸਰਹੱਦ ਪਾਰੋਂ ਹਥਿਆਰਾਂ, ਗੋਲਾ-ਬਾਰੂਦ ਦੀ ਸਪਲਾਈ ਅਤੇ ਅੱਤਵਾਦੀ ਫੰਡਿੰਗ ਨਾਲ ਜੁੜੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਏਜੰਸੀ ਦਾ ਦੋਸ਼ ਹੈ ਕਿ ਇਹ ਨੈੱਟਵਰਕ BKI ਮੁਖੀ ਵਧਾਵਾ ਸਿੰਘ ਉਰਫ਼ ਬੱਬਰ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ।

ਜਾਂਚ ਦੌਰਾਨ ਫਰਾਰ ਮੁਲਜ਼ਮ ਹਰਜੀਤ ਸਿੰਘ ਉਰਫ਼ ਲਾਡੀ ਅਤੇ ਕੁਲਬੀਰ ਸਿੰਘ ਉਰਫ਼ ਸਿੱਧੂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਦੇਸ਼ ਤੋਂ ਡਿਪੋਰਟ ਹੋ ਕੇ ਭਾਰਤ ਆਏ ਹਰਵਿੰਦਰ ਕੁਮਾਰ ਉਰਫ਼ ਸੋਨੂੰ ਨੂੰ 1 ਅਕਤੂਬਰ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। NIA ਮੁਤਾਬਕ ਸੋਨੂੰ ਤੋਂ ਪੁੱਛਗਿੱਛ ਦੌਰਾਨ ਮਿਲੇ ਅਹਿਮ ਸੁਰਾਗਾਂ ਦੇ ਆਧਾਰ ’ਤੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਪਲਾਈ ਚੇਨ ਨਾਲ ਜੁੜੇ ਹੋਰ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News