Punjab VidhanSabha: ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ।
ਸਦਨ ਵਲੋਂ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰਾਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਬੀ.ਬੀ.ਐਮ.ਬੀ. ‘ਤੇ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਸੀ।

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ
Punjab News; ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ ਖਸਤਾ...