Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

Gurdaspur ‘ਚ ਰੈਸਟੋਰੈਂਟ ਦੇ ਮਾਲਿਕ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

Gurdaspur News: ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬਬਰੀ ਨਾਕੇ ਦੇ ਨਜ਼ਦੀਕ ‘ਚਾਏ ਚੂਰੀ’ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ਦੇ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ ਹੈ। ਹਾਲਤ ਗੰਭੀਰ ਹੋਣ ਕਰਕੇ ਉਸਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦਾ ਹੈ। ਗੋਲੀ ਚੱਲਣ ਦੀ […]
Nishant Malyan
By : Updated On: 06 Jan 2026 12:16:PM
Gurdaspur ‘ਚ ਰੈਸਟੋਰੈਂਟ ਦੇ ਮਾਲਿਕ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

Gurdaspur News: ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬਬਰੀ ਨਾਕੇ ਦੇ ਨਜ਼ਦੀਕ ‘ਚਾਏ ਚੂਰੀ’ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ਦੇ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ ਹੈ। ਹਾਲਤ ਗੰਭੀਰ ਹੋਣ ਕਰਕੇ ਉਸਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦਾ ਹੈ।

ਇਸ਼ਤਿਹਾਰ

ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਡੀਐਸਪੀ ਸਿਟੀ ਮੋਹਨ ਸਿੰਘ ਐਸਐਚ ਓ ਸਦਰ ਅਮਨਦੀਪ ਸਿੰਘ ਮੌਕੇ ‘ਤੇ ਪਹੁੰਚੇ, ਜਿਨਾਂ ਵੱਲੋਂ ਵਿਅਕਤੀ ਨੂੰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ। ਉਥੇ ਡਾਕਟਰ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਵਿਅਕਤੀ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਰੈਸਟੋਰੈਂਟ ਵਿੱਚ ਗੋਲੀ ਚੱਲੀ ਹੈ ਜਦੋਂ ਉਹਨਾਂ ਨੇ ਆ ਕੇ ਦੇਖਿਆ ਤਾਂ ਰੈਸਟੋਰੈਂਟ ਦੇ ਮਾਲਿਕ ਮਨਪ੍ਰੀਤ ਸਿੰਘ ਦੇ ਮੋਢੇ ‘ਤੇ ਗੋਲੀ ਲੱਗੀ ਹੋਈ ਹੈ, ਜਿਸ ਨੂੰ ਜ਼ਖਮੀ ਹਾਲਤ ਵਿੱਚ ਗੁਰਦਾਸਪੁਰ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਫਿਲਹਾਲ ਉਹ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਡੀਐਸਪੀ ਨੇ ਦੱਸਿਆ ਕਿ ਉਹਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਲੋਕਾਂ ਦੇ ਦੱਸਣ ਮੁਤਾਬਿਕ ਕਿ ਨੌਜਵਾਨ ਨੇ ਆਪਣੇ ਆਪ ਨੂੰ ਖ਼ੁਦ ਗੋਲੀ ਮਾਰੀ ਹੈ ਪਰ ਇਹ ਜਾਂਚ ਕੀਤੀ ਜਾ ਰਹੀ ਹੈ ਗੋਲ਼ੀ ਖ਼ੁਦ ਮਾਰੀ ਗਈ ਹੈ ਜਾਂ ਫਿਰ ਅਚਾਨਕ ਚੱਲੀ ਹੈ।

Read Latest News and Breaking News at Daily Post TV, Browse for more News

Ad
Ad

Punjab District News