Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ

ਚੰਡੀਗੜ੍ਹ: ਪੰਜਾਬ ਵਿੱਚ ਸਾਈਬਰ ਅਪਰਾਧ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (NCRB) ਦੇ ਅੰਕੜਿਆਂ ਮੁਤਾਬਕ, ਸਾਲ 2023 ਦੌਰਾਨ ਸੂਬੇ ਵਿੱਚ ਸਾਈਬਰ ਅਪਰਾਧ ਦੇ 511 ਮਾਮਲੇ ਦਰਜ ਹੋਏ ਸਨ, ਜਦਕਿ 2024 ਵਿੱਚ ਇਹ ਗਿਣਤੀ ਵਧ ਕੇ 888 ਹੋ ਗਈ। ਇਸ ਤਰ੍ਹਾਂ ਇੱਕ ਸਾਲ ਵਿੱਚ ਕਰੀਬ 73.8 ਫੀਸਦੀ ਵਾਧਾ ਦਰਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ
  • 13 ਵੱਡੇ ਮਾਮਲਿਆਂ ’ਚ 30 ਕਰੋੜ ਰੁਪਏ ਤੋਂ ਵੱਧ ਦੀ ਠੱਗੀ

ਚੰਡੀਗੜ੍ਹ: ਪੰਜਾਬ ਵਿੱਚ ਸਾਈਬਰ ਅਪਰਾਧ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (NCRB) ਦੇ ਅੰਕੜਿਆਂ ਮੁਤਾਬਕ, ਸਾਲ 2023 ਦੌਰਾਨ ਸੂਬੇ ਵਿੱਚ ਸਾਈਬਰ ਅਪਰਾਧ ਦੇ 511 ਮਾਮਲੇ ਦਰਜ ਹੋਏ ਸਨ, ਜਦਕਿ 2024 ਵਿੱਚ ਇਹ ਗਿਣਤੀ ਵਧ ਕੇ 888 ਹੋ ਗਈ। ਇਸ ਤਰ੍ਹਾਂ ਇੱਕ ਸਾਲ ਵਿੱਚ ਕਰੀਬ 73.8 ਫੀਸਦੀ ਵਾਧਾ ਦਰਜ ਕੀਤਾ ਗਿਆ ਅਤੇ 377 ਮਾਮਲੇ ਹੋਰ ਸਾਹਮਣੇ ਆਏ। ਮੋਹਾਲੀ ਵਿੱਚ ਹੁਣ ਤੱਕ 92 ਐੱਫਆਈਆਰ ਦਰਜ ਹੋ ਚੁੱਕੀਆਂ ਹਨ ਅਤੇ ਹਰ ਰੋਜ਼ 2 ਤੋਂ 3 ਨਵੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।

ਸਾਈਬਰ ਠੱਗ ਬਜ਼ੁਰਗਾਂ ਤੋਂ ਲੈ ਕੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਤੱਕ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਸਾਲ ਜੂਨ ਵਿੱਚ ਸਾਹਮਣੇ ਆਏ ਅੰਕੜਿਆਂ ਅਨੁਸਾਰ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ 13 ਵੱਡੇ ਮਾਮਲਿਆਂ ਵਿੱਚ ਚਾਰ ਮਹੀਨਿਆਂ ਦੌਰਾਨ 30.14 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਕੀਤੀ ਗਈ। ਇਨ੍ਹਾਂ ਵਿੱਚ ਲੁਧਿਆਣਾ ਦੇ ਇੱਕ ਕਾਰੋਬਾਰੀ ਨਾਲ ਕ੍ਰਿਪਟੋ ਕਰੰਸੀ ਵਿੱਚ ਨਿਵੇਸ਼ ਦੇ ਨਾਂ ’ਤੇ 19.84 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ, ਜਦਕਿ ਹੁਸ਼ਿਆਰਪੁਰ ਦੇ ਇੱਕ ਵਿਅਕਤੀ ਨੂੰ ਫਰਜ਼ੀ ਨਿਵੇਸ਼ ਕੰਪਨੀ ਰਾਹੀਂ 3.62 ਕਰੋੜ ਰੁਪਏ ਦਾ ਚੂਨਾ ਲਗਾਇਆ ਗਿਆ। ਇਨ੍ਹਾਂ ਮਾਮਲਿਆਂ ਸਬੰਧੀ ਐੱਫਆਈਆਰ ਮੋਹਾਲੀ ਦੇ ਸਾਈਬਰ ਕ੍ਰਾਈਮ ਅਤੇ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਸਨ।

ਨਿਵੇਸ਼ ਅਤੇ ਨੌਕਰੀ ਦਾ ਲਾਲਚ ਦੇ ਕੇ ਫਸਾਉਂਦੇ ਹਨ ਠੱਗ
ਸਾਈਬਰ ਡੀਐੱਸਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਠੱਗ ਲੋਕਾਂ ਨੂੰ ਪਹਿਲਾਂ ਵੱਡੇ ਮੁਨਾਫ਼ੇ ਜਾਂ ਨੌਕਰੀ ਦਾ ਲਾਲਚ ਦਿੰਦੇ ਹਨ। ਕਈ ਮਾਮਲਿਆਂ ਵਿੱਚ ਫਰਜ਼ੀ ਮੁਨਾਫ਼ਾ ਖਾਤੇ ਵਿੱਚ ਦਿਖਾ ਕੇ ਪੀੜਤ ਨੂੰ ਹੋਰ ਵੱਡੀ ਰਕਮ ਨਿਵੇਸ਼ ਕਰਨ ਲਈ ਉਕਸਾਇਆ ਜਾਂਦਾ ਹੈ। ਇਸ ਤੋਂ ਬਾਅਦ ਫਰਜ਼ੀ ਲਿੰਕ ਜਾਂ ਕਸਟਮਰ ਕੇਅਰ ਨੰਬਰ ਰਾਹੀਂ ਮੋਬਾਈਲ ਅਤੇ ਬੈਂਕਿੰਗ ਨਾਲ ਜੁੜੀ ਜਾਣਕਾਰੀ ਹਾਸਲ ਕਰਕੇ ਖਾਤਿਆਂ ਵਿੱਚੋਂ ਪੈਸੇ ਕੱਢ ਲਏ ਜਾਂਦੇ ਹਨ।

ਬਜ਼ੁਰਗ ਅਤੇ ਨੌਜਵਾਨ ਵੀ ਬਣ ਰਹੇ ਹਨ ਸ਼ਿਕਾਰ
ਹਾਲ ਹੀ ਵਿੱਚ ਖਰੜ ਦੇ 77 ਸਾਲਾ ਸੇਵਾਮੁਕਤ ਅਮਰ ਸਿੰਘ ਨਾਲ 14.77 ਲੱਖ ਰੁਪਏ ਦੀ ਠੱਗੀ ਹੋਈ। ਬਲਿੰਕਿਟ ਤੋਂ ਮੰਗਵਾਏ ਸਾਮਾਨ ਦੀ ਵਾਪਸੀ ਲਈ ਉਨ੍ਹਾਂ ਨੇ ਗੂਗਲ ’ਤੇ ਕਸਟਮਰ ਕੇਅਰ ਦਾ ਨੰਬਰ ਲੱਭਿਆ ਸੀ, ਜੋ ਫਰਜ਼ੀ ਨਿਕਲਿਆ। ਠੱਗਾਂ ਨੇ ਉਨ੍ਹਾਂ ਦੇ ਮੋਬਾਈਲ ਤੱਕ ਪਹੁੰਚ ਬਣਾ ਕੇ ਪੰਜਾਬ ਨੈਸ਼ਨਲ ਬੈਂਕ ਅਤੇ ਯੂਨੀਅਨ ਬੈਂਕ ਆਫ਼ ਇੰਡੀਆ ਦੇ ਖਾਤਿਆਂ ਵਿੱਚੋਂ ਪੈਸੇ ਕੱਢ ਲਏ। ਇਸੇ ਤਰ੍ਹਾਂ ਨਵਾਂਗਾਓਂ ਦੀ ਇੱਕ ਮਹਿਲਾ ਨਾਲ ਇੰਸਟਾਗ੍ਰਾਮ ’ਤੇ ਨੌਕਰੀ ਦਿਵਾਉਣ ਦੇ ਨਾਂ ’ਤੇ 1.98 ਲੱਖ ਰੁਪਏ ਦੀ ਠੱਗੀ ਕੀਤੀ ਗਈ। ਪੁਰਾਣੇ ਸਿੱਕਿਆਂ ਦੀ ਖਰੀਦ-ਵੇਚ ਅਤੇ ਫਰਜ਼ੀ ਟ੍ਰੇਡਿੰਗ ਐਪਸ ਰਾਹੀਂ ਵੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪੁਲਿਸ ਨੇ ਲੋਕਾਂ ਨੂੰ ਕੀਤਾ ਸਾਵਧਾਨ
ਡੀਐੱਸਪੀ ਵਰਿੰਦਰ ਸਿੰਘ ਖੋਸਾ ਨੇ ਲੋਕਾਂ ਨੂੰ ਅਣਜਾਣ ਲਿੰਕ ’ਤੇ ਕਲਿੱਕ ਨਾ ਕਰਨ ਅਤੇ ਕਿਸੇ ਨਾਲ ਵੀ ਓਟੀਪੀ ਸਾਂਝਾ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਲ ਆਨਲਾਈਨ ਠੱਗੀ ਹੋ ਜਾਂਦੀ ਹੈ ਤਾਂ ਬਿਨਾਂ ਦੇਰੀ ਕੀਤੇ ਸਾਈਬਰ ਹੈਲਪਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News