Punjab News: ਸਰਹੰਦ-ਬੱਸੀ ਰੋਡ ‘ਤੇ ਇੱਕ ਨੌਜਵਾਨ ਦਾ ਅਚਾਨਕ ਟੋਏ (ਗੱਡੇ) ਵਿੱਚ ਮੋਟਰਸਾਈਕਲ ਵੱਜ ਕੇ ਸੜਕ ‘ਤੇ ਡਿੱਗ ਗਿਆ, ਜਿਸ ਕਾਰਨ ਹਾਦਸੇ ‘ਚ ਨੌਜਵਾਨ ਦੀ ਮੌਤ ਹੋ ਗਈ।
Road Accident: ਸੜਕਾਂ ਦੀ ਖਸਤਾ ਹਾਲਤ ਕਰਕੇ ਆਏ ਦਿਨ ਹਾਦਸੇ ਵਾਪਰ ਰਹੇ ਹਨ। ਇਨ੍ਹਾਂ ਹਾਦਸਿਆਂ ਵਿੱਚ ਕਈ ਵਾਰ ਲੋਕਾਂ ਦੀ ਜਾਨ ਵੀ ਚਲੇ ਜਾਂਦੀ ਹੈ। ਅਤੇ ਕਈ ਵਾਰ ਗੰਭੀਰ ਸੱਟਾਂ ਲੱਗਣ ਕਰਕੇ ਵਿਅਕਤੀ ਜ਼ਖਮੀ ਹੋ ਜਾਂਦਾ ਹੈ।
ਇਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਹੰਦ-ਬੱਸੀ ਰੋਡ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਅਚਾਨਕ ਟੋਏ (ਗੱਡੇ) ਵਿੱਚ ਮੋਟਰਸਾਈਕਲ ਵੱਜ ਕੇ ਸੜਕ ‘ਤੇ ਡਿੱਗਣ ਕਾਰਨ ਉਸ ਦੀ ਹਾਦਸੇ ‘ਚ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਮੋਟਰਸਾਈਕਲ ‘ਤੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਮੱਥਾ ਟੇਕਣ ਤੋਂ ਬਾਅਦ ਜਦੋਂ ਘਰ ਵਾਪਸ ਆ ਰਿਹਾ ਸੀ, ਤਾਂ ਸਰਹਿੰਦ -ਬਸੀ ਪਠਾਣਾ ਰੋਡ ‘ਤੇ ਉਸਦਾ ਮੋਟਰਸਾਈਕਲ ਸੜਕ ਵਿੱਚ ਪਏ ਟੋਏ ਦੇ ਵਿੱਚ ਵੱਜਣ ਕਾਰਨ ਡਿੱਗ ਗਿਆ, ਜਿਸ ਕਰਕੇ ਉਸ ਦੇ ਸਿਰ ‘ਤੇ ਸੱਟ ਵੱਜਣ ਕਾਰਨ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸੜਕ ‘ਤੇ ਪਏ ਟੋਏ ਨੂੰ ਭਰਵਾਇਆ ਜਾਵੇ ਨਹੀਂ ਤਾਂ ਹੋਰ ਵੀ ਕਈ ਦਰਦਨਾਕ ਹਾਦਸੇ ਵਾਪਰ ਸਕਦੇ ਹਨ।
ਉਧਰ ਸ਼ਹਿਰ ਨਿਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਸੜਕਾਂ ਦੀ ਮੁਰੰਮਤ ਨਾ ਕਰਵਾਉਣ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹਿਦੀ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਤਨਖਾਹਾਂ ਚੋਂ ਕਟੌਤੀ ਕਰਕੇ ਇਸ ਲੋੜਵੰਦ ਅਤੇ ਪੀੜਤ ਪਰਿਵਾਰ ਦੀ ਮਦਦ ਕਰਨੀ ਚਾਹਿਦੀ ਹੈ।