Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਸੜਕ ਸੁਰੱਖਿਆ ਫੋਰਸ ਦਾ ਵੱਡਾ ਅਸਰ, ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 50 ਫੀਸਦੀ ਤੋਂ ਵੱਧ ਘਟੀ

Road Surakhiya Force reduces deaths percent: ਚੰਡੀਗੜ੍ਹ: ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (SSF) ਨੇ ਪਿਛਲੇ ਦੋ ਸਾਲਾਂ ਦੌਰਾਨ ਮਹੱਤਵਪੂਰਨ ਨਤੀਜੇ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ […]
Ranjit Singh
By : Updated On: 02 Sep 2026 07:49:AM
ਸੜਕ ਸੁਰੱਖਿਆ ਫੋਰਸ ਦਾ ਵੱਡਾ ਅਸਰ, ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 50 ਫੀਸਦੀ ਤੋਂ ਵੱਧ ਘਟੀ

Road Surakhiya Force reduces deaths percent: ਚੰਡੀਗੜ੍ਹ: ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (SSF) ਨੇ ਪਿਛਲੇ ਦੋ ਸਾਲਾਂ ਦੌਰਾਨ ਮਹੱਤਵਪੂਰਨ ਨਤੀਜੇ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 50.12 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਸੜਕ ਸੁਰੱਖਿਆ ਫੋਰਸ ਦੇ ਜਵਾਨ ਹਾਦਸਿਆਂ ਤੋਂ ਬਾਅਦ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਹੁਣ ਤੱਕ ਫੋਰਸ ਵੱਲੋਂ 47 ਹਜ਼ਾਰ ਤੋਂ ਵੱਧ ਹਾਦਸਾ ਪੀੜਤਾਂ ਨੂੰ ਤੁਰੰਤ ਸਹਾਇਤਾ ਅਤੇ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਇਸ਼ਤਿਹਾਰ

144 ਵਾਹਨਾਂ ਨਾਲ ਹਾਈਵੇਅ ’ਤੇ ਤਾਇਨਾਤੀ
ਸੜਕ ਸੁਰੱਖਿਆ ਫੋਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ 144 ਆਧੁਨਿਕ ਵਾਹਨ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਵਿੱਚ 116 ਟੋਯੋਟਾ ਹਾਈਲੈਕਸ ਅਤੇ 28 ਸਕਾਰਪੀਓ ਗੱਡੀਆਂ ਸ਼ਾਮਲ ਹਨ। ਸੂਬੇ ਦੇ ਕਰੀਬ 5,500 ਕਿਲੋਮੀਟਰ ਲੰਮੇ ਹਾਈਵੇਅ ਅਤੇ ਮੁੱਖ ਮਾਰਗਾਂ ’ਤੇ ਲਗਭਗ ਹਰ 30 ਕਿਲੋਮੀਟਰ ਦੇ ਫ਼ਾਸਲੇ ’ਤੇ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਕਰੀਬ 1,597 ਸਿਖਲਾਈ ਪ੍ਰਾਪਤ ਮੁਲਾਜ਼ਮ 24 ਘੰਟੇ ਡਿਊਟੀ ਨਿਭਾ ਰਹੇ ਹਨ। ਫੋਰਸ ਦੀਆਂ ਟੀਮਾਂ ਰੋਜ਼ਾਨਾ ਲਗਭਗ 15,000 ਕਿਲੋਮੀਟਰ ਤੱਕ ਗਸ਼ਤ ਕਰਦੀਆਂ ਹਨ। ਮੁੱਖ ਮਾਰਗਾਂ ਦੇ ਨਾਲ-ਨਾਲ ਲਿੰਕ ਸੜਕਾਂ ਨੂੰ ਵੀ ਇਸ ਨਿਗਰਾਨੀ ਦੇ ਦਾਇਰੇ ਵਿੱਚ ਰੱਖਿਆ ਗਿਆ ਹੈ।

112 ’ਤੇ ਕਾਲ ਮਿਲਦੇ ਹੀ ਕੁਝ ਮਿੰਟਾਂ ਵਿੱਚ ਮਦਦ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਆਮ ਤੌਰ ’ਤੇ 6 ਤੋਂ 10 ਮਿੰਟਾਂ ਦੇ ਅੰਦਰ ਮੌਕੇ ’ਤੇ ਪਹੁੰਚਣ ਦੀ ਕੋਸ਼ਿਸ਼ ਕਰਦੀਆਂ ਹਨ। ਨਾਗਰਿਕ ਐਮਰਜੈਂਸੀ ਦੀ ਸਥਿਤੀ ਵਿੱਚ ਟੌਲ-ਫਰੀ ਨੰਬਰ 112 ਰਾਹੀਂ ਸਹਾਇਤਾ ਲੈ ਸਕਦੇ ਹਨ। ਫੋਰਸ ਵੱਲੋਂ ਹਾਦਸਿਆਂ ਵਿੱਚ ਜ਼ਖ਼ਮੀ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਦਾ ਕੰਮ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਹਾਦਸਾ ਪੀੜਤਾਂ ਦਾ ਮੋਬਾਈਲ ਫੋਨ, ਨਕਦੀ ਅਤੇ ਹੋਰ ਕੀਮਤੀ ਸਾਮਾਨ ਸੁਰੱਖਿਅਤ ਰੱਖ ਕੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਨਿਭਾਈ ਜਾ ਰਹੀ ਹੈ।

ਸੜਕ ਸੁਰੱਖਿਆ ਫੋਰਸ ਦੀ ਸਰਗਰਮੀ ਨਾਲ ਪੰਜਾਬ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਵੀ ਜਾਗਰੂਕਤਾ ਵਧੀ ਹੈ। ਸਰਕਾਰ ਦਾ ਦਾਅਵਾ ਹੈ ਕਿ ਫੋਰਸ ਨੇ ਸੜਕ ਹਾਦਸਿਆਂ ਵਿੱਚ ਜਾਨੀ ਨੁਕਸਾਨ ਘਟਾਉਣ ਦੇ ਨਾਲ-ਨਾਲ ਐਮਰਜੈਂਸੀ ਸਮੇਂ ਤੁਰੰਤ ਮਦਦ ਪਹੁੰਚਾਉਣ ਲਈ ਇੱਕ ਪ੍ਰਭਾਵਸ਼ਾਲੀ ਪ੍ਰਣਾਲੀ ਤਿਆਰ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News