Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਰੋਡਵੇਜ਼, ਪੀਆਰਟੀਸੀ, ਪਨਬਸ-ਵਰਕਰ ਯੂਨੀਅਨ ਦੀ ਹੜਤਾਲ ਜਾਰੀ!

Punjab News: ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅਜੇ ਖਤਮ ਨਹੀਂ ਹੋਈ ਹੈ ਜਿਸ ਕਾਰਨ ਆਮ ਲੋਕਾਂ ਨੂੰ ਅਜੇ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਵੇਗਾ।  ਦਰਅਸਲ ਠੇਕਾ ਮੁਲਾਜ਼ਮਾਂ ਵੱਲੋਂ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰੋਡਵੇਜ਼, ਪੀਆਰਟੀਸੀ, ਪਨਬਸ-ਵਰਕਰ ਯੂਨੀਅਨ ਦੀ ਹੜਤਾਲ ਜਾਰੀ!
prtc

Punjab News: ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅਜੇ ਖਤਮ ਨਹੀਂ ਹੋਈ ਹੈ ਜਿਸ ਕਾਰਨ ਆਮ ਲੋਕਾਂ ਨੂੰ ਅਜੇ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਵੇਗਾ। 

ਦਰਅਸਲ ਠੇਕਾ ਮੁਲਾਜ਼ਮਾਂ ਵੱਲੋਂ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਹੜਤਾਲ ਨੂੰ ਖਤਮ ਕਰਨ ਲਈ ਸਹਿਮਤੀ ਬਣੀ ਹੈ ਪਰ ਅਜੇ ਹੜਤਾਲ ਮੁੱਕੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਜਦੋ ਤੱਕ ਉਨ੍ਹਾਂ ਨੂੰ ਲਿਖਤ ਤੌਰ ਤੇ ਮੰਨੀਆਂ ਹੋਈਆਂ ਮੰਗਾਂ ਦਾ ਦਸਤਾਵੇਜ ਨਹੀਂ ਮਿਲ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੂੰ ਜੇਲ੍ਹਾਂ ਚ ਬੰਦ ਕੀਤਾ ਗਿਆ ਹੈ ਉਨ੍ਹਾਂ ਨੂੰ ਰਿਹਾਅ ਵੀ ਕੀਤਾ ਜਾਵੇ। 

ਦੱਸ ਦਈਏ ਕਿ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਿਚਾਲੇ ਕੱਲ੍ਹ ਸੱਤ ਘੰਟਿਆਂ ਤੱਕ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਪੀਆਰਟੀਸੀ ਕੱਚੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਇਹ ਮੀਟਿੰਗ ਸੁਖਾਉਣੇ ਮਾਹੌਲ ਵਿੱਚ ਰਹੀ, ਜਿੱਥੇ ਸਾਡੀਆਂ ਮੰਗਾਂ ‘ਤੇ ਮੰਤਰੀ ਸਾਹਿਬ ਦਾ ਰਿਸਪਾਂਸ ਪੋਜ਼ੀਟਿਵ ਰਿਹਾ।

ਸਾਡੀ ਪਹਿਲੀ ਮੰਗ ਇਹ ਸੀ ਕਿ ਜਿਹੜੇ ਵੀ ਸਾਥੀ ਹਿਰਾਸਤ ਵਿੱਚ ਲਏ ਗਏ ਹਨ, ਉਹਨਾਂ ਨੂੰ ਰਿਹਾ ਕੀਤਾ ਜਾਵੇ। ਇਸ ‘ਤੇ ਮੰਤਰੀ ਸਾਹਿਬ ਨੇ ਸਹਿਮਤੀ ਜਤਾਈ ਅਤੇ ਕਿਹਾ ਕਿ ਜਲਦ ਤੋਂ ਜਲਦ ਤੁਹਾਡੇ ਸਾਥੀ ਰਿਹਾ ਹੋ ਜਾਣਗੇ।

ਉੱਥੇ ਹੀ ਰੇਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਵੀ ਸਾਡੇ ਸਾਥੀ ਆਪਣੇ-ਆਪਣੇ ਡੀਪੂਆਂ ਵਿੱਚ ਪਹੁੰਚ ਜਾਣਗੇ, ਅਸੀਂ ਹੜਤਾਲ ਖਤਮ ਕਰ ਦੇਵਾਂਗੇ। ਸਾਡੀਆਂ ਕਈ ਮੰਗਾਂ ‘ਤੇ ਸਰਕਾਰ ਨੇ ਗੌਰ ਕੀਤਾ ਹੈ। ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਜਲਦ ਹੀ ਨਵੀਂ ਨੀਤੀ ਲਿਆਉਣ ਜਾ ਰਹੀ ਹੈ, ਜਿਸਨੂੰ ਲਾਗੂ ਕਰਨ ਦਾ ਭਰੋਸਾ ਮੰਤਰੀ ਸਾਹਿਬ ਵੱਲੋਂ ਦਿੱਤਾ ਗਿਆ।

ਰੇਸ਼ਮ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਸਾਥੀਆਂ ਉੱਪਰ ਧਾਰਾ 307 ਦੇ ਮੁਕੱਦਮੇ ਦਰਜ ਕੀਤੇ ਗਏ ਹਨ, ਉਹਨਾਂ ਦੀ ਤੁਰੰਤ ਜਮਾਨਤ ਕਰਵਾ ਕੇ ਉਹਨਾਂ ਨੂੰ ਵੀ ਬਾਹਰ ਲਿਆਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News