Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪਿੰਡ ਭੰਡਿਆਰ ‘ਚ ਲੁਟੇਰਿਆਂ ਨੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ

Amritsar Horror: ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਡਿਆਰ ਵਿਖੇ ਘਰ ਵਿੱਚ ਸੁੱਤੇ ਪਏ ਬਜ਼ੁਰਗ ਕੋਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੁਟੇਰਿਆਂ ਨੇ ਘਟਨਾ ਨੂੰ ਅੰਜਾਮ ਉਸ ਸਮੇਂ ਦਿੱਤਾ, ਜਦੋਂ ਬਜ਼ੁਰਗ ਜਗੀਰ ਸਿੰਘ ਗੂਹੜੀ ਨੀਂਦ ਸੁੱਤਾ ਪਿਆ ਸੀ। ਲੁਟੇਰਿਆਂ ਦਾ ਜਗੀਰ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਤਾਂ ਉਹਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਿੰਡ ਭੰਡਿਆਰ ‘ਚ ਲੁਟੇਰਿਆਂ ਨੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
ਸੰਕੇਤਕ ਤਸਵੀਰ

Amritsar Horror: ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਡਿਆਰ ਵਿਖੇ ਘਰ ਵਿੱਚ ਸੁੱਤੇ ਪਏ ਬਜ਼ੁਰਗ ਕੋਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੁਟੇਰਿਆਂ ਨੇ ਘਟਨਾ ਨੂੰ ਅੰਜਾਮ ਉਸ ਸਮੇਂ ਦਿੱਤਾ, ਜਦੋਂ ਬਜ਼ੁਰਗ ਜਗੀਰ ਸਿੰਘ ਗੂਹੜੀ ਨੀਂਦ ਸੁੱਤਾ ਪਿਆ ਸੀ। ਲੁਟੇਰਿਆਂ ਦਾ ਜਗੀਰ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਤਾਂ ਉਹਨਾਂ ਨੇ ਸੋਨੇ ਦੀ ਮੁੰਦਰੀ ਲਾਹੁਣ ਲਈ ਉਗਲ ਹੀ ਕੱਟ ਦਿੱਤੀ। ਉਂਗਲੀ ਕੱਟਣ ਦੇ ਬਾਵਜੂਦ ਜਦੋਂ ਉਸਨੇ ਜੇਬ ਵਿੱਚੋਂ ਪੈਸੇ ਨਾ ਕੱਢਣ ਦਿੱਤੇ ਤਾਂ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਰਹੇ।

ਉਪਰੰਤ, ਮੁਲਜ਼ਮਾਂ ਨੇ ਜਗੀਰ ਸਿੰਘ ਦੀ ਤਿੰਨ ਥਾਂ ਤੋਂ ਬਾਂਹ ਕੱਟੀ, ਨੱਕ ਦੀ ਹੱਡੀ ਤੋੜੀ ਅਤੇ ਸਿਰ ਵਿੱਚ ਗੰਭੀਰ ਸੱਟਾਂ ਮਾਰ ਕੇ 40 ਹਜਾਰ ਰੁਪਏ ਜੇਬ ਵਿੱਚੋਂ ਕੱਢ ਕੇ ਫਰਾਰ ਹੋ ਗਏ। ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਜਗੀਰ ਸਿੰਘ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਬਾਪੂ ਜਗੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ ਅਤੇ ਇਲਾਕੇ ਵਿੱਚ ਵੀ ਦਹਿਸ਼ਤ ਪਾਈ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਅਤੇ ਪਿੰਡ ਭੰਡਿਆਰ ਵਾਸੀਆਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਜਗੀਰ ਸਿੰਘ ਨੂੰ ਦਰਦਨਾਕ ਮੌਤ ਦੇਣ ਵਾਲੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਫੜ ਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇ ਤਾਂ ਜੋ ਉਹ ਅੱਗੇ ਤੋਂ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਪੁਲਿਸ ਥਾਣਾ ਘਰਿੰਡਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਸੀਸੀਟੀਵੀ ਦੀ ਫੁੱਟੇਜ ਲਈ ਜਾ ਰਹੀ ਹੈ। ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖਤ ਧਰਾਵਾਂ ਤਹਿਤ ਪਰਚਾ ਦਰਜ ਰਜਿਸਟਰ ਕਰ ਲਿਆ ਗਿਆ ਹੈ। ਜਗੀਰ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News