Jalandhar News: ਇੱਕ ਮੈਡੀਕਲ ਸਟੋਰ ਤੋਂ ਸਾਹਮਣੇ ਆਇਆ ਹੈ। ਜਿੱਥੇ 3 ਲੁਟੇਰੇ ਨੀਰਜ ਮੈਡੀਕੋਸ ਦੀ ਦੁਕਾਨ ਤੋਂ ਬੰਦੂਕ ਦੀ ਨੋਕ ‘ਤੇ ਦੁਕਾਨਦਾਰ ਤੋਂ ਨਕਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ।
Robbery at Gunpoint: ਪਾਕਿਸਤਾਨ ਤੋਂ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਅੱਧਾ ਸ਼ਹਿਰ ਬਲੈਕਆਊਟ ਹੋ ਗਿਆ। ਦੂਜੇ ਪਾਸੇ, ਲੁਟੇਰਿਆਂ ਨੇ ਬਲੈਕਆਊਟ ਦਾ ਫਾਇਦਾ ਉਠਾਉਂਦੇ ਹੋਏ ਘਟਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਕੀਤਾ ਹੋਇਆ ਹੈ। ਤਾਜ਼ਾ ਮਾਮਲਾ ਕਿਸ਼ਨਪੁਰਾ-ਸਤੋਖਪੁਰਾ ਰੋਡ ‘ਤੇ ਸਥਿਤ ਇੱਕ ਮੈਡੀਕਲ ਸਟੋਰ ਤੋਂ ਸਾਹਮਣੇ ਆਇਆ ਹੈ। ਜਿੱਥੇ 3 ਲੁਟੇਰੇ ਨੀਰਜ ਮੈਡੀਕੋਸ ਦੀ ਦੁਕਾਨ ਤੋਂ ਬੰਦੂਕ ਦੀ ਨੋਕ ‘ਤੇ ਦੁਕਾਨਦਾਰ ਤੋਂ ਨਕਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ।
ਹਾਸਲ ਜਾਣਕਾਰੀ ਮੁਤਾਬਕ, ਲੁਟੇਰੇ ਇੱਕ ਕਾਰ ਵਿੱਚ ਆਏ ਸੀ। ਇਸ ਦੌਰਾਨ, ਤਿੰਨ ਲੁਟੇਰਿਆਂ ਚੋਂ 2 ਨੇ ਦੁਕਾਨ ਵਿੱਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੀੜਤ ਨੇ ਘਟਨਾ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ ‘ਤੇ ਥਾਣਾ 8 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੁਕਾਨਦਾਰ ਲਲਿਤ ਨਾਰਾਇਣ ਨੇ ਦੱਸਿਆ ਕਿ ਉਹ ਦੁਕਾਨ ਬੰਦ ਕਰਕੇ ਜਾਣ ਹੀ ਲੱਗਾ ਸੀ। ਇਸ ਦੌਰਾਨ, ਕਾਰ ਵਿੱਚ ਸਵਾਰ 3 ਲੁਟੇਰਿਆਂ ਚੋਂ 2 ਦੁਕਾਨ ਵਿੱਚ ਦਾਖਲ ਹੋ ਗਏ। ਜਿਸ ਤੋਂ ਬਾਅਦ ਲੁਟੇਰਿਆਂ ਨੇ ਉਸਨੂੰ ਰਿਵਾਲਵਰ ਦਿਖਾਇਆ ਅਤੇ ਕੈਸ਼ ਬਾਕਸ ਨਕਦੀ ਅਤੇ ਸੋਨੇ ਦੇ ਗਹਿਣੇ ਖੋਹ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਕਾਰ ਵਿੱਚ ਭੱਜ ਗਏ।
ਦੂਜੇ ਪਾਸੇ, ਮਾਮਲੇ ਦੀ ਜਾਂਚ ਉੱਤਰੀ ਹਲਕੇ ਤੋਂ ਏਸੀਪੀ ਆਤਿਸ਼ ਭਾਟੀਆ ਅਤੇ ਥਾਣਾ 8 ਦੇ ਇੰਚਾਰਜ ਕਮਲਜੀਤ ਸਿੰਘ ਕਰ ਰਹੇ ਹਨ। ਏਸੀਪੀ ਦਾ ਕਹਿਣਾ ਹੈ ਕਿ ਦੁਕਾਨਦਾਰ ਦਾ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਵੀ ਜ਼ਬਤ ਕਰ ਲਈ ਗਈ ਹੈ, ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।