Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

3 ਸਾਲ ਬਾਅਦ ਰੋਹਿਤ ਸ਼ਰਮਾ ਦੀ ਕਪਤਾਨੀ ’ਚ ਵਾਪਸੀ, ਮੁੰਬਈ ਇੰਡੀਅਨਜ਼ ਨੇ ਸੌਂਪੀ ਟੀਮ ਦੀ ਕਮਾਨ

Mumbai Indians captain; IPL 2027 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਨੂੰ ਇੱਕ ਵਾਰ ਫਿਰ ਟੀਮ ਦੀ ਕਮਾਨ ਸੌਂਪ ਦਿੱਤੀ ਹੈ। ਫ੍ਰੈਂਚਾਈਜ਼ੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਤਿੰਨ ਸਾਲ ਬਾਅਦ ਮੁੜ ਮੁੰਬਈ ਦੀ ਟੀਮ ਦੇ ਕਪਤਾਨ ਵਜੋਂ ਵਾਪਸੀ ਕਰਨਗੇ। ਕਪਤਾਨੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
3 ਸਾਲ ਬਾਅਦ ਰੋਹਿਤ ਸ਼ਰਮਾ ਦੀ ਕਪਤਾਨੀ ’ਚ ਵਾਪਸੀ, ਮੁੰਬਈ ਇੰਡੀਅਨਜ਼ ਨੇ ਸੌਂਪੀ ਟੀਮ ਦੀ ਕਮਾਨ

Mumbai Indians captain; IPL 2027 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਨੂੰ ਇੱਕ ਵਾਰ ਫਿਰ ਟੀਮ ਦੀ ਕਮਾਨ ਸੌਂਪ ਦਿੱਤੀ ਹੈ। ਫ੍ਰੈਂਚਾਈਜ਼ੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਤਿੰਨ ਸਾਲ ਬਾਅਦ ਮੁੜ ਮੁੰਬਈ ਦੀ ਟੀਮ ਦੇ ਕਪਤਾਨ ਵਜੋਂ ਵਾਪਸੀ ਕਰਨਗੇ।

ਕਪਤਾਨੀ ਦੀ ਜ਼ਿੰਮੇਵਾਰੀ ਮੁੜ ਮਿਲਣ ਤੋਂ ਬਾਅਦ ਰੋਹਿਤ ਸ਼ਰਮਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਫ੍ਰੈਂਚਾਈਜ਼ੀ ਵੱਲੋਂ ਜਾਰੀ ਬਿਆਨ ਵਿੱਚ ਰੋਹਿਤ ਨੇ ਕਿਹਾ ਕਿ ਉਹ 20ਵੇਂ ਸੀਜ਼ਨ ਵਿੱਚ ਇੱਕ ਵਾਰ ਫਿਰ ਆਪਣੀ ਟੀਮ ਨੂੰ ਜਸ਼ਨ ਮਨਾਉਣ ਦੇ ਕਈ ਮੌਕੇ ਦੇਣ ਲਈ ਤਿਆਰ ਹਨ।

ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ: ਰੋਹਿਤ

ਰੋਹਿਤ ਸ਼ਰਮਾ ਨੇ ਕਿਹਾ ਕਿ ਮੁੰਬਈ ਇੰਡੀਅਨਜ਼ ਉਨ੍ਹਾਂ ਦੀ ਜ਼ਿੰਦਗੀ ਦਾ ਬਹੁਤ ਅਹਿਮ ਹਿੱਸਾ ਰਹੀ ਹੈ ਅਤੇ ਇਸ ਟੀਮ ਦੀ ਕਪਤਾਨੀ ਕਰਨਾ ਉਨ੍ਹਾਂ ਲਈ ਹਮੇਸ਼ਾ ਮਾਣ ਵਾਲੀ ਗੱਲ ਰਹੀ ਹੈ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਟੀਮ ਆਉਣ ਵਾਲੇ ਸਮੇਂ ਵਿੱਚ ਕਈ ਉਪਲਬਧੀਆਂ ਹਾਸਲ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਉਹ 20ਵੇਂ ਸੀਜ਼ਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਆਪਣੀ ‘ਪਲਟਨ’ ਨੂੰ ਜਸ਼ਨ ਮਨਾਉਣ ਦੇ ਕਈ ਮੌਕੇ ਦੇਣਾ ਚਾਹੁੰਦੇ ਹਨ। ਰੋਹਿਤ ਮੁਤਾਬਕ ਟੀਮ ਦਾ ਧਿਆਨ ਆਪਣੇ ਅੰਦਾਜ਼ ਵਿੱਚ ਕ੍ਰਿਕਟ ਖੇਡਣ, ਇਕੱਠੇ ਹੋ ਕੇ ਮੁਕਾਬਲਾ ਕਰਨ ਅਤੇ ਖੇਡ ਦਾ ਆਨੰਦ ਲੈਣ ’ਤੇ ਰਹੇਗਾ।

ਰੋਹਿਤ ਦੀ ਕਪਤਾਨੀ ’ਚ ਮੁੰਬਈ ਨੇ ਜਿੱਤੇ 5 IPL ਖ਼ਿਤਾਬ

ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਮੁੰਬਈ ਇੰਡੀਅਨਜ਼ ਨੇ ਪੰਜ ਵਾਰ IPL ਦਾ ਖ਼ਿਤਾਬ ਜਿੱਤਿਆ ਹੈ। ਟੀਮ ਨੇ 2013, 2015, 2017, 2019 ਅਤੇ 2020 ਵਿੱਚ ਰੋਹਿਤ ਦੀ ਅਗਵਾਈ ਹੇਠ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਸੀ।

ਸਾਲ 2023 ਵਿੱਚ ਮੁੰਬਈ ਇੰਡੀਅਨਜ਼ ਨੇ ਰੋਹਿਤ ਦੀ ਜਗ੍ਹਾ ਹਾਰਦਿਕ ਪੰਡਯਾ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ ਸੀ। ਹਾਲਾਂਕਿ ਹਾਰਦਿਕ ਦੀ ਕਪਤਾਨੀ ਹੇਠ ਪਿਛਲੇ ਤਿੰਨ ਸੀਜ਼ਨਾਂ ਵਿੱਚ ਟੀਮ ਦਾ ਪ੍ਰਦਰਸ਼ਨ ਮਿਲਿਆ-ਜੁਲਿਆ ਰਿਹਾ ਅਤੇ ਮੁੰਬਈ ਸਿਰਫ਼ ਇੱਕ ਵਾਰ ਹੀ ਪਲੇਅ ਆਫ਼ ਵਿੱਚ ਜਗ੍ਹਾ ਬਣਾ ਸਕੀ।

Read Latest News and Breaking News at Daily Post TV, Browse for more News

Ad
Ad

Punjab District News