Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਭਾਰੀ ਬਾਰਿਸ਼ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਸਾਰੇ ਮੈਂਬਰ ਹੋਏ ਜ਼ਖਮੀ

Punjab News: ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਤੜਕਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਛੱਤ ਡਿੱਗਣ ਵਾਲੇ ਕਮਰੇ ਵਿਚ ਸੁੱਤੇ ਪਏ ਪਰਿਵਾਰਕ ਮੈਂਬਰਾਂ ’ਤੇ ਛੱਤ ਦਾ ਮਲਬਾ ਡਿੱਗ ਜਾਣ ਕਾਰਨ ਬੱਚਿਆਂ ਸਮੇਤ ਚਾਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਹਨ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰੀ ਬਾਰਿਸ਼ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਸਾਰੇ ਮੈਂਬਰ ਹੋਏ ਜ਼ਖਮੀ

Punjab News: ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਤੜਕਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਛੱਤ ਡਿੱਗਣ ਵਾਲੇ ਕਮਰੇ ਵਿਚ ਸੁੱਤੇ ਪਏ ਪਰਿਵਾਰਕ ਮੈਂਬਰਾਂ ’ਤੇ ਛੱਤ ਦਾ ਮਲਬਾ ਡਿੱਗ ਜਾਣ ਕਾਰਨ ਬੱਚਿਆਂ ਸਮੇਤ ਚਾਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਵਾਲ ਵਾਲ ਬਚਾਅ ਹੋਇਆ ਤੇ ਇਸ ਸਮੇਂ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੰਗਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਕਰੀਬ 5 ਵਜੇ ਅਚਾਨਕ ਉਨ੍ਹਾਂ ਦੇ ਕਮਰੇ ਦੀ ਛੱਤ ਡਿੱਗ ਪਈ। ਮੰਗਲ ਸਿੰਘ ਨੇ ਅੱਗੇ ਦੱਸਿਆ ਕਿ ਮੇਰੀ ਪਤਨੀ, ਬੇਟਾ ਅਤੇ ਬੇਟੀ ਅਸੀਂ ਸਾਰੇ ਉਸ ਕਮਰੇ ਵਿਚ ਹੀ ਸੁੱਤੇ ਪਏ ਸੀ ਤੇ ਛੱਤ ਦਾ ਮਲਬਾ ਸਾਡੇ ਉੱਤੇ ਡਿੱਗ ਗਿਆ, ਜਿਸ ਕਾਰਨ ਸਾਡੇ ਸਾਰੇ ਜੀਆਂ ਦੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਛੱਤ ਦਾ ਮਲਬਾ ਡਿੱਗਣ ਕਾਰਨ ਉਸ ਦਾ ਲਗਭਗ 1 ਲੱਖ ਰੁਪਏ ਤੋਂ ਵਧੇਰੇ ਦਾ ਨੁਕਸਾਨ ਹੋ ਗਿਆ ਹੈ। ਮੰਗਲ ਸਿੰਘ ਅਤੇ ਮੌਕੇ ’ਤੇ ਮੌਜੂਦ ਸਾਬਕਾ ਸਰਪੰਚ ਜਸਬੀਰ ਸਿੰਘ ਸਰਾਏ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਸ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News