Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ‘ਚ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ, ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਦਾ ਆਗਾਜ਼

First Power Cut-Free State: ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ‘Roshan Punjab’ project launched in Punjab: ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ` ਦੇ ਕੌਮੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ, ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਦਾ ਆਗਾਜ਼

First Power Cut-Free State: ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ।

‘Roshan Punjab’ project launched in Punjab: ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।

‘ਪਾਵਰ ਕੱਟ ਮੁਕਤ ਪੰਜਾਬ ਪ੍ਰਾਜੈਕਟ’ ਦੀ ਸ਼ੁਰੂਆਤ

ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ `ਤੇ ਪਿਛਲੇ 75 ਸਾਲਾਂ ਵਿੱਚ ਕੰਮ ਨਹੀਂ ਹੋਇਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਵਿਚਕਾਰ ‘ਪਾਵਰ ਕੱਟ ਮੁਕਤ ਪੰਜਾਬ ਪ੍ਰਾਜੈਕਟ’ ਦੀ ਸ਼ੁਰੂਆਤ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ ਕਿਉਂਕਿ ਪੰਜਾਬ ਦੇ ਬਿਜਲੀ ਖੇਤਰ ਵਿੱਚ ਇਕ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਦੀ ਸੰਪੂਰਨ ਤਬਦੀਲੀ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਬਿਜਲੀ ਖੇਤਰ ‘ਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੀ ਵਾਰ ਬਿਜਲੀ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਮ ‘ਰੋਸ਼ਨ ਪੰਜਾਬ’ ਰੱਖਿਆ ਗਿਆ ਹੈ। ‘ਆਪਦੇ ਕੌਮੀ ਕਨਵੀਨਰ ਨੇ ਇਸ ਪ੍ਰਾਜੈਕਟ ਲਈ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ ਸਟੇਸ਼ਨ ਅਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂਤੇ ਲੋਡ ਘਟਾਇਆ ਜਾਵੇਗਾ ਅਤੇ ਹੋਰ ਮਹੱਤਵਪੂਰਨ ਕਦਮ ਚੁੱਕੇ ਜਾਣਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਾਂ ਬੁਨਿਆਦੀ ਢਾਂਚਾ ਬਣਾਉਣ, ਮੌਜੂਦਾ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਅਤੇ ਬਿਜਲੀ ਖੇਤਰ ਵਿੱਚ ਸਾਂਭ-ਸੰਭਾਲ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀ ਸਮੱਸਿਆ ਖ਼ਤਮ ਹੋ ਜਾਵੇਗੀ, ਖ਼ਾਸ ਕਰ ਕੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਆਪਕ ਸੁਧਾਰ ਹੋਵੇਗਾ। ‘ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਪਰ ਕਈ ਥਾਵਾਂ `ਤੇ ਸਬ ਸਟੇਸ਼ਨ, ਬਿਜਲੀ ਲਾਈਨਾਂ ਅਤੇ ਹੋਰ ਬੁਨਿਆਦੀ ਢਾਂਚਾ ਪੁਰਾਣਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਵਿੱਚ ਦਿੱਕਤਾਂ ਆ ਰਹੀਆਂ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਬਿਜਲੀ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਵੀ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 13 ਨਗਰ ਨਿਗਮਾਂ ਵਿੱਚ ਲੋਅ ਟੈਨਸ਼ਨ (ਐਲ.ਟੀ.) ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕੌਮੀ ਕਨਵੀਨਰ ਨੇ ਕਿਹਾ ਕਿ ਬਿਜਲੀ ਦੇ ਖੰਭਿਆਂ ਤੋਂ ਬੇਲੋੜੀਆਂ ਤਾਰਾਂ ਹਟਾਈਆਂ ਜਾ ਰਹੀਆਂ ਹਨ, ਹੇਠਾਂ ਲਟਕਦੀਆਂ ਤਾਰਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਮੀਟਰ ਬਕਸਿਆਂ ਨੂੰ ਸੀਲ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਸਰ ਨੀਵੀਆਂ ਜਾਂ ਨੰਗੀਆਂ ਤਾਰਾਂ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਇਸੇ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਪੱਛਮੀ ਲੁਧਿਆਣਾ ਸਬ-ਡਿਵੀਜ਼ਨ ਵਿੱਚ ਇਕ ਪਾਇਲਟ ਪ੍ਰਾਜੈਕਟ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਇਸ ਦੀ ਸਫ਼ਲਤਾ ਤੋਂ ਬਾਅਦ ਹੁਣ ਇਸ ਨੂੰ ਦੂਜੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਪਹਿਲ ਹੁਣ ਇਨ੍ਹਾਂ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਸਾਰੇ 87 ਸਬ-ਡਿਵੀਜ਼ਨਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੂਨ 2026 ਤੱਕ ਪੂਰੀ ਹੋਣ ਦੀ ਉਮੀਦ ਹੈ।

ਕੇਜਰੀਵਾਲ ਨੇ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਲਈ ਮੋਹਾਲੀ ਵਿੱਚ ਇਕ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸ ਦਾ ਹੈਲਪਲਾਈਨ ਨੰਬਰ 1912 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲ ਸੈਂਟਰ ਵਿੱਚ 180 ਮੈਂਬਰਾਂ ਦਾ ਸਟਾਫ਼ ਹੈ, ਜੋ ਲੋਕਾਂ ਦੀ ਦਿਨ-ਰਾਤ ਸਹਾਇਤਾ ਕਰਦੇ ਹਨ। ‘ਆਪਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂਤੇ ਵਿੱਤੀ ਬੋਝ ਘਟਾਉਣ ਲਈ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ। ਇਸ ਪਵਿੱਤਰ ਮੌਕੇ `ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ‘ਆਪ ਦੇ ਕੌਮੀ ਕਨਵੀਨਰ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਹਰ ਖ਼ੇਤਰ ਵਿੱਚ ਨਵੀਆਂ ਉਚਾਈਆਂ ਛੂੰਹਦਾ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News