Banner
Banner

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ– ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ […]
Dailypost News
By : Updated On: 23 Jul 2025 19:35:PM
ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ– ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1268, ਬਰਨਾਲਾ ਦੇ 107, ਫਰੀਦਕੋਟ ਦੇ 343, ਫਤਹਿਗੜ੍ਹ ਸਾਹਿਬ ਦੇ 193, ਗੁਰਦਾਸਪੁਰ ਦੇ 57, ਹੁਸ਼ਿਆਰਪੁਰ ਦੇ 668 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 286, ਸ੍ਰੀ ਮੁਕਤਸਰ ਸਾਹਿਬ ਦੇ 255, ਪਟਿਆਲਾ ਦੇ 349, ਪਠਾਨਕੋਟ ਦੇ 55, ਰੂਪਨਗਰ ਦੇ 196, ਐਸ.ਏ.ਐਸ.ਨਗਰ ਦੇ 266, ਸੰਗਰੂਰ ਦੇ 155, ਮਾਲੇਰਕੋਟਲਾ ਦੇ 37 ਅਤੇ ਜਿਲ੍ਹਾ ਤਰਨਤਾਰਨ ਦੇ 268 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad