Journalism Of Hope
BREAKING NEWS
ਪੰਜ ਤੱਤਾਂ 'ਚ ਵਿਲੀਨ ਹੋਏ DIG ਪਰਮਿੰਦਰ ਸਿੰਘ, ਦਰਦਨਾਕ ਸੜਕ ਹਾਦਸੇ 'ਚ ਗਈ ਸੀ ਜਾਨ.....ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ.......ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ.....ਪੰਜੋਖਰਾ ਸਾਹਿਬ ਵਿਵਾਦ: 25 ਅਗਸਤ ਦੀ ਮੀਟਿੰਗ ਹੁਣ ਅੰਬਾਲਾ ’ਚ, ਵੱਡੇ ਫੈਸਲੇ ਦੇ ਆਸਾਰ.....ਅੰਮ੍ਰਿਤਸਰ ਵਿੱਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ......ਛੁੱਟੀ ’ਤੇ ਆਏ ਫੌਜੀ ਜਵਾਨ ਨੇ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ......TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ....

ਵੰਦੇ ਮਾਤਰਮ ’ਤੇ ਘਮਾਸਾਨ, ਵੜਿੰਗ ਦੀ ਰਿਹਾਇਸ਼ ਬਾਹਰ BJP ਦਾ ਪ੍ਰਦਰਸ਼ਨ

Vande Mataram Controversy BJP Protest; ਮੁਕਤਸਰ ਵਿੱਚ ਦਿੱਲੀ ਸਥਿਤ ਕਾਂਗਰਸ ਮੁੱਖ ਦਫ਼ਤਰ ਵਿੱਚ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲੀਆ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ […]
Jaspreet Singh
By : Updated On: 16 Aug 2026 21:11:PM
ਵੰਦੇ ਮਾਤਰਮ ’ਤੇ ਘਮਾਸਾਨ, ਵੜਿੰਗ ਦੀ ਰਿਹਾਇਸ਼ ਬਾਹਰ BJP ਦਾ ਪ੍ਰਦਰਸ਼ਨ

Vande Mataram Controversy BJP Protest; ਮੁਕਤਸਰ ਵਿੱਚ ਦਿੱਲੀ ਸਥਿਤ ਕਾਂਗਰਸ ਮੁੱਖ ਦਫ਼ਤਰ ਵਿੱਚ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲੀਆ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਇਸ ਮਾਮਲੇ ’ਤੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ।

ਇਸ਼ਤਿਹਾਰ

ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਕਰਕੇ ਭਾਜਪਾ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਦੇ ਹੋਏ ਰਾਜਾ ਵੜਿੰਗ ਦੀ ਰਿਹਾਇਸ਼ ਦੇ ਗੇਟ ਤੱਕ ਪਹੁੰਚ ਗਏ।

ਇਸ ਦੌਰਾਨ ਭਾਜਪਾ ਵਰਕਰਾਂ ਨੇ ਕਾਂਗਰਸ ’ਤੇ ਵੰਦੇ ਮਾਤਰਮ ਦੇ ਅਪਮਾਨ ਦਾ ਗੰਭੀਰ ਦੋਸ਼ ਲਗਾਉਂਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਭਾਜਪਾ ਵਰਕਰਾਂ ਦੇ ਰਿਹਾਇਸ਼ ਦੇ ਬਾਹਰ ਪਹੁੰਚਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਬਾਹਰ ਆਏ।

ਵੜਿੰਗ ਨੇ ਮਿਠਾਈ ਖਵਾਉਣ ਦੀ ਕੀਤੀ ਕੋਸ਼ਿਸ਼

ਰਾਜਾ ਵੜਿੰਗ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਠਾਈ ਖਵਾਉਣ ਦੀ ਕੋਸ਼ਿਸ਼ ਕੀਤੀ। ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਵੰਦੇ ਮਾਤਰਮ ਦਾ ਅਪਮਾਨ ਨਹੀਂ ਕੀਤਾ ਗਿਆ ਅਤੇ ਪੂਰੇ ਮਾਮਲੇ ਨੂੰ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਵੰਦੇ ਮਾਤਰਮ ਦਾ ਗਾਇਨ ਸੁਣਾ ਦੇਣ।

ਦੋਵਾਂ ਧਿਰਾਂ ਵੱਲੋਂ ਨਾਅਰੇਬਾਜ਼ੀ

ਇਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲੀਆ ਨੇ ਕਿਹਾ ਕਿ ਭਾਜਪਾ ਵਰਕਰ ਵੰਦੇ ਮਾਤਰਮ ਦਾ ਗਾਇਨ ਸੁਣਾਉਣ ਲਈ ਨਹੀਂ ਆਏ, ਸਗੋਂ ਪ੍ਰੋਗਰਾਮ ਦੌਰਾਨ ਇਸ ਦੇ ਕਥਿਤ ਅਪਮਾਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਪਹੁੰਚੇ ਹਨ।

ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਕਾਫ਼ੀ ਦੇਰ ਤੱਕ ਤਿੱਖੀ ਬਹਿਸ ਅਤੇ ਨਾਅਰੇਬਾਜ਼ੀ ਹੁੰਦੀ ਰਹੀ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਬਣਾਈ ਰੱਖਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ।

Read Latest News and Breaking News at Daily Post TV, Browse for more News

Ad
Ad

Punjab District News