Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ

Sachin Pilot appointed Punjab Congress in-charge: ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਹ ਭੂਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ। ਇਹ ਬਦਲਾਅ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੀਤਾ ਗਿਆ ਹੈ। ਭੂਪੇਸ਼ ਬਘੇਲ, ਜੋ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ, ਨੂੰ ਹੁਣ ਅਸਾਮ […]
Ranjit Singh
By : Updated On: 06 Sep 2026 07:27:AM
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ

Sachin Pilot appointed Punjab Congress in-charge: ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਹ ਭੂਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ। ਇਹ ਬਦਲਾਅ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੀਤਾ ਗਿਆ ਹੈ। ਭੂਪੇਸ਼ ਬਘੇਲ, ਜੋ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ, ਨੂੰ ਹੁਣ ਅਸਾਮ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦਾ ਧੜਾ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਾਰਾਜ਼ ਸੀ। ਚੰਨੀ ਧੜੇ ਦਾ ਇਲਜ਼ਾਮ ਸੀ ਕਿ ਬਘੇਲ ਨੇ ਪੰਜਾਬ ਦੇ ਇੰਚਾਰਜ ਹੁੰਦਿਆਂ ਹਾਈਕਮਾਨ ਨੂੰ ਜ਼ਮੀਨੀ ਹਕੀਕਤ ਤੋਂ ਸਹੀ ਤਰੀਕੇ ਨਾਲ ਜਾਣੂ ਨਹੀਂ ਕਰਵਾਇਆ।

ਚੰਨੀ ਧੜੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀ ਕਮਾਨ ਕਿਸੇ ਮਜ਼ਬੂਤ ਆਗੂ ਨੂੰ ਦਿੱਤੀ ਜਾਵੇ। ਹੁਣ ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪ ਕੇ ਇਹ ਮੰਗ ਮੰਨ ਲਈ ਹੈ।

ਚੰਨੀ ਨੇ ਕੀਤਾ ਸਚਿਨ ਪਾਇਲਟ ਦਾ ਸਵਾਗਤ
ਫੈਸਲੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸਚਿਨ ਪਾਇਲਟ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਇਸ ਮਹੱਤਵਪੂਰਨ ਫੈਸਲੇ ਲਈ ਕਾਂਗਰਸ ਹਾਈਕਮਾਨ ਦਾ ਦਿਲੋਂ ਧੰਨਵਾਦ ਕਰਦੇ ਹਨ। “ਸਚਿਨ ਪਾਇਲਟ ਜੀ ਦਾ ਹਾਰਦਿਕ ਸਵਾਗਤ। ਇਸ ਮਹੱਤਵਪੂਰਨ ਫੈਸਲੇ ਲਈ ਕਾਂਗਰਸ ਪਾਰਟੀ ਹਾਈਕਮਾਨ ਦਾ ਦਿਲੋਂ ਧੰਨਵਾਦ।”

Read Latest News and Breaking News at Daily Post TV, Browse for more News

Ad
Ad

Punjab District News