Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਚੰਡੀਗੜ੍ਹ ‘ਚ SAD ਨੂੰ ਮਿਲੀ ਸਿਆਸੀ ਮਜ਼ਬੂਤੀ, ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਅਮਰਜੀਤ ਗੁਜਰਾਲ

Amarjit Singh Gujral Join Shiromani Akali Dal; ਜ਼ਿਲ੍ਹਾ ਕੋਰ੍ਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਧਰਮਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਵਿੱਚ ਸ਼ਾਮਲ; ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੇ ਕੀਤਾ ਸਵਾਗਤ। ਚਰਨਜੀਤ ਸਿੰਘ ਵਿਲੀ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ‘ਚ SAD ਨੂੰ ਮਿਲੀ ਸਿਆਸੀ ਮਜ਼ਬੂਤੀ, ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਅਮਰਜੀਤ ਗੁਜਰਾਲ

Amarjit Singh Gujral Join Shiromani Akali Dal; ਜ਼ਿਲ੍ਹਾ ਕੋਰ੍ਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਧਰਮਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਵਿੱਚ ਸ਼ਾਮਲ; ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੇ ਕੀਤਾ ਸਵਾਗਤ।

ਚਰਨਜੀਤ ਸਿੰਘ ਵਿਲੀ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (SAD), ਚੰਡੀਗੜ੍ਹ ਯੂਨਿਟ ਨੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਜੀ ਆਪਣੀ ਧਰਮਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਜੀ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਸਮੇਤ ਆਪਣੇ ਸੈਂਕੜੇ ਸਮਰਥਕਾਂ ਨਾਲ ਅਧਿਕਾਰਤ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਗੁਜਰਾਲ ਜੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਮਜ਼ਬੂਤੀ ਅਤੇ ਹੁਲਾਰਾ ਮਿਲਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਪਾਰਟੀ ਦੇ ਪ੍ਰਦਰਸ਼ਨ ‘ਤੇ ਬਹੁਤ ਹੀ ਸਕਾਰਾਤਮਕ ਪ੍ਰਭਾਵ ਪਵੇਗਾ।

ਵਿਲੀ ਨੇ ਅੱਗੇ ਕਿਹਾ ਕਿ ਇਹ ਤਾਂ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਉੱਠੀ ਇੱਕ ਨਵੀਂ ਲਹਿਰ ਦੀ ਸਿਰਫ਼ ਸ਼ੁਰੂਆਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਪਾਰਟੀ ਵਿੱਚ ਸ਼ਾਮਲ ਹੁੰਦੇ ਨਜ਼ਰ ਆਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਮਰਥਨ ਦੀ ਲਹਿਰ ਉਦੋਂ ਤੱਕ ਲਗਾਤਾਰ ਵਧਦੀ ਰਹੇਗੀ, ਜਦੋਂ ਤੱਕ ਸੁਖਬੀਰ ਸਿੰਘ ਬਾਦਲ ਜੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣ ਜਾਂਦੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤਣਾ ਨਾ ਸਿਰਫ਼ ਚੰਡੀਗੜ੍ਹ ਵਿੱਚ ਪਾਰਟੀ ਨੂੰ ਮਜ਼ਬੂਤ ਕਰੇਗਾ, ਸਗੋਂ ਇਸ ਨਾਲ ਪੂਰੇ ਪੰਜਾਬ ਵਿੱਚ ਵੀ ਇੱਕ ਮਜ਼ਬੂਤ ਅਤੇ ਸਕਾਰਾਤਮਕ ਸਿਆਸੀ ਸੰਦੇਸ਼ ਜਾਵੇਗਾ।

ਇਸ ਮੌਕੇ ਬੀਬੀ ਹਰਜਿੰਦਰ ਕੌਰ ਜੀ (ਐਗਜ਼ੈਕਟਿਵ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਵੀ ਅਮਰਜੀਤ ਸਿੰਘ ਗੁਜਰਾਲ ਜੀ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਜੀ ਦਾ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ। ਬੀਬੀ ਹਰਜਿੰਦਰ ਕੌਰ ਜੀ ਨੇ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਪਰਿਵਾਰ ਦੇ ਹੋਏ ਵਿਸਥਾਰ ਅਤੇ ਮਜ਼ਬੂਤੀ ‘ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਉਹ ਖੁਦ ਵਾਰਡ ਨੰਬਰ 23 ਤੋਂ ਕਈ ਵਾਰ ਨਗਰ ਨਿਗਮ ਕੌਂਸਲਰ ਚੁਣੇ ਗਏ ਹਨ ਅਤੇ ਇਸ ਵਾਰਡ ਅਤੇ ਇੱਥੋਂ ਦੇ ਵਸਨੀਕਾਂ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਮਰਜੀਤ ਸਿੰਘ ਗੁਜਰਾਲ ਜੀ ਆਪਣੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਵਾਰਡ ਨੰਬਰ 23 ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ ਅਤੇ ਇਲਾਕੇ ਦੀ ਭਲਾਈ ਤੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News