Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

“ਜਿਸ ਦਾ ਖੇਤ ਉਸ ਦੀ ਰੇਤ” ਨੀਤੀ ਤਹਿਤ ਰੇਤ ਕੱਢਣ ਦਾ ਕੰਮ ਸ਼ੁਰੂ, ਰਾਘਵ ਚੱਢਾ ਦੇ ਫੰਡ ਨਾਲ ਖਰੀਦੀ ਮਸ਼ੀਨਰੀ

ਹਲਕਾ ਅਜਨਾਲਾ ‘ਚ ਹੜ੍ਹ ਕਾਰਨ ਖੇਤਾਂ ‘ਚ ਪਈ ਰੇਤ ਨੂੰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ “ਜਿਸ ਦਾ ਖੇਤ ਉਸ ਦੀ ਰੇਤ” ਨੀਤੀ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੇਤ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਿੰਡ ਮਾਛੀਵਾਲ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਈ। ਰਾਜ ਸਭਾ ਮੈਂਬਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
“ਜਿਸ ਦਾ ਖੇਤ ਉਸ ਦੀ ਰੇਤ” ਨੀਤੀ ਤਹਿਤ ਰੇਤ ਕੱਢਣ ਦਾ ਕੰਮ ਸ਼ੁਰੂ, ਰਾਘਵ ਚੱਢਾ ਦੇ ਫੰਡ ਨਾਲ ਖਰੀਦੀ ਮਸ਼ੀਨਰੀ

ਹਲਕਾ ਅਜਨਾਲਾ ‘ਚ ਹੜ੍ਹ ਕਾਰਨ ਖੇਤਾਂ ‘ਚ ਪਈ ਰੇਤ ਨੂੰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ “ਜਿਸ ਦਾ ਖੇਤ ਉਸ ਦੀ ਰੇਤ” ਨੀਤੀ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੇਤ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਿੰਡ ਮਾਛੀਵਾਲ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਈ। ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਐਮਪੀ ਫੰਡ ਨਾਲ ਖਰੀਦੀ ਗਈ ਜੇਸੀਬੀ ਤੇ ਟਰੈਕਟਰ ਟਰਾਲੀ ਦੀ ਸਹਾਇਤਾ ਨਾਲ ਇਹ ਰੇਤ ਇਕੱਠੀ ਕੀਤੀ ਗਈ ਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਵੇਚੀ ਗਈ।

ਇਸ ਮੌਕੇ ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਰੀ ਅਪੀਲ ਮੰਨਦਿਆਂ ਮੁੱਖ ਮੰਤਰੀ ਨੇ ਤੁਰੰਤ ਇਹ ਨੀਤੀ ਲਾਗੂ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਤੇ ਉਹ ਆਪਣੀਆਂ ਜ਼ਮੀਨਾਂ ਨੂੰ ਦੁਬਾਰਾ ਖੇਤੀ ਯੋਗ ਬਣਾ ਸਕਣਗੇ। ਧਾਲੀਵਾਲ ਨੇ ਰਾਘਵ ਚੱਢਾ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਫੰਡ ‘ਚੋਂ ਮਸ਼ੀਨਰੀ ਭੇਜੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਲਦੀ ਹੋਰ ਮਸ਼ੀਨਰੀ ਲਿਆਂਦੀ ਜਾਵੇਗੀ ਤਾਂ ਜੋ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ‘ਚ ਪਹਿਲ ਦੇ ਅਧਾਰ ਤੇ ਰੇਤ ਕੱਢਣ ਦਾ ਕੰਮ ਪੂਰਾ ਕੀਤਾ ਜਾ ਸਕੇ।

ਐਸਡੀਐਮ ਅਜਨਾਲਾ ਰਵਿੰਦਰ ਸਿੰਘ ਨੇ ਦੱਸਿਆ ਕਿ ਮਾਛੀਵਾਲ ਦੇ ਖੇਤਾਂ ‘ਚ ਲਗਭਗ ਚਾਰ-ਚਾਰ ਫੁੱਟ ਤੱਕ ਰੇਤ ਭਰੀ ਹੋਈ ਹੈ। ਇਹ ਰੇਤ ਕਿਸਾਨਾਂ ਦੀ ਮਾਲਕੀ ਹੈ ਤੇ ਉਹ ਇਸ ਨੂੰ ਵੇਚ ਕੇ ਆਪਣਾ ਨੁਕਸਾਨ ਪੂਰਾ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਉਪਲਬਧ ਕਰਵਾ ਕੇ ਰੇਤ ਚੁੱਕਣ ‘ਚ ਪੂਰੀ ਸਹਾਇਤਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ‘ਚ ਖੇਤੀਬਾੜੀ ਵਿਭਾਗ, ਜਲ ਸਰੋਤ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਸਹਿਯੋਗ ਨਾਲ਼ ਇਸ ਮੁਹਿੰਮ ਨੂੰ ਜੰਗੀ ਪੱਧਰ ਤੇ ਚਲਾਇਆ ਜਾਵੇਗਾ। ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਸਾਰੇ ਖੇਤਾਂ ਤੋਂ ਰੇਤ ਹਟਾ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

Read Latest News and Breaking News at Daily Post TV, Browse for more News

Ad
Ad

Punjab District News