ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਸੰਗਤ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Sri Harmandir Sahib: ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਦੀ ਆਸਥਾ ਵਿੱਚ ਕੋਈ ਕਮੀ ਨਜ਼ਰ ਨਹੀਂ ਆਈ। ਸੰਗਤ ਗੁਰੂ ਘਰ ‘ਚ ਪੰਜਵੇਂ ਗੁਰੂ ਗੁਰੂ ਅਰਜਨ ਦੇਵ ਜੀ ਗੁਰਤਾ ਗੱਦੀ ਦਿਵਸ ਮੌਕੇ ਨਤਮਸਤਕ ਹੋਣ ਲਈ ਪੂਰੇ ਉਤਸ਼ਾਹ ਨਾਲ ਪਹੁੰਚ ਰਹੀਆਂ ਹੈ।
Gurta Gaddi Diwas of the fifth Guru Sri Guru Arjun Dev Ji: ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ ‘ਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ। ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ।
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਗੁਰਤਾਗੱਦੀ ਦਿਵਸ ਤੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸ੍ਰੀ ਦਰਬਾਰ ਸਾਹਿਬ ਕੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਇਸ ਉਪਰੰਤ ਅਰਦਾਸ ਕੀਤੀ ਗਈ। ਅਰਦਾਸ ਦੌਰਾਨ ਸਤਿਗੁਰੂ ਕਿਰਪਾ ਕਰਨ ਅਤੇ ਸਮੁੱਚੇ ਸੰਸਾਰ ਤੇ ਮਿਹਰ ਭਰਿਆ ਹੱਥ ਰੱਖਣ ਆਈਆਂ। ਸੰਗਤਾਂ ਨੇ ਗੁਰੂ ਚਰਨਾਂ ਹਾਜਰੀ ਭਰੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ। ਉਨ੍ਹਾਂ ਦੀ ਆਸਥਾ ਵਿੱਚ ਕੋਈ ਵੀ ਕਮੀ ਨਜ਼ਰ ਨਹੀਂ ਆਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੈਨੇਜਰ ਵਿਕਰਮ ਸਿੰਘ ਨੇ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ, ਤਖ਼ਤ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ll ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ, ਪੰਜਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਗੁਰੱਤਾ ਗੱਦੀ ਦਿਵਸ ਦੀ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ l ਸੰਸਾਰ ਦੇ ਪ੍ਰਮੁੱਖ ਧਰਮਾਂ ਵਿਚ ਸਿੱਖ ਧਰਮ ਦਾ ਸਥਾਨ ਬੜਾ ਹੀ ਮਹੱਤਵਪੂਰਨ ਹੈ। ਪ੍ਰਮੁੱਖ ਧਰਮਾਂ ਦੇ ਇਤਿਹਾਸ ਵਿਚ ਸਿੱਖ ਧਰਮ ਸਭ ਤੋਂ ਨਵੀ ਸੋਚ ਪ੍ਰਦਾਨ ਕਰਨ ਵਾਲਾ ਜੀਵਨ ਮਾਰਗ ਹੈ।