Banner
Banner

ਸੰਗਰੂਰ ਦੀ ਇਤਿਹਾਸਕ ਵਿਰਾਸਤ ਨੂੰ ਮਿਲੇਗੀ ਨਵੀਂ ਪਹਿਚਾਣ, ਰਾਜਪਾਲ ਕਟਾਰੀਆ ਦਾ ਵੱਡਾ ਐਲਾਨ

Punjab Governor Gulab Chand Kataria; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਗਰੂਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਮਿਊਜ਼ੀਅਮ ਅਤੇ ਬਾਰਾਂਦਰੀ ਦਾ ਜਾਇਜ਼ਾ ਲਿਆ। ਰਾਜਪਾਲ ਨੇ ਕਿਹਾ ਕਿ ਅਜਿਹੀਆਂ ਇਤਿਹਾਸਕ ਥਾਵਾਂ ਨੂੰ ਵਿਕਸਤ ਕਰਕੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਸੰਗਰੂਰ ਵਿੱਚ ਜੀਂਦ ਰਿਆਸਤ ਦੇ ਇਤਿਹਾਸ ਨੂੰ ਸੰਭਾਲਣ ਲਈ ਪ੍ਰਸ਼ਾਸਨ […]
Jaspreet Singh
By : Published: 19 Jun 2026 20:32:PM
ਸੰਗਰੂਰ ਦੀ ਇਤਿਹਾਸਕ ਵਿਰਾਸਤ ਨੂੰ ਮਿਲੇਗੀ ਨਵੀਂ ਪਹਿਚਾਣ, ਰਾਜਪਾਲ ਕਟਾਰੀਆ ਦਾ ਵੱਡਾ ਐਲਾਨ

Punjab Governor Gulab Chand Kataria; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਗਰੂਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਮਿਊਜ਼ੀਅਮ ਅਤੇ ਬਾਰਾਂਦਰੀ ਦਾ ਜਾਇਜ਼ਾ ਲਿਆ। ਰਾਜਪਾਲ ਨੇ ਕਿਹਾ ਕਿ ਅਜਿਹੀਆਂ ਇਤਿਹਾਸਕ ਥਾਵਾਂ ਨੂੰ ਵਿਕਸਤ ਕਰਕੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਸੰਗਰੂਰ ਵਿੱਚ ਜੀਂਦ ਰਿਆਸਤ ਦੇ ਇਤਿਹਾਸ ਨੂੰ ਸੰਭਾਲਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਗਰੂਰ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਵਿਰਾਸਤ ਨੂੰ ਜਨਤਾ ਲਈ ਖੋਲ੍ਹਣ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਅਤੀਤ ਨਾਲ ਜੁੜਨ ਦਾ ਮੌਕਾ ਮਿਲੇਗਾ।

ਇਸ ਮੌਕੇ ਸਥਾਨਕ ਨੌਜਵਾਨ ਆਗੂ ਨੇ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ‘ਤੇ ਮਿਊਜ਼ੀਅਮ ਨੂੰ ਖੋਲ੍ਹਿਆ ਗਿਆ ਹੈ। ਹੁਣ ਇਤਿਹਾਸਕ ਬਾਰਾਂਦਰੀ ਦੇ ਨਵੀਨੀਕਰਨ ਲਈ ਵੀ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਤਾਂ ਜੋ ਇਸਨੂੰ ਟਿਕਟ ਲਗਾ ਕੇ ਸੈਲਾਨੀਆਂ ਲਈ ਪੂਰੀ ਤਰ੍ਹਾਂ ਚਾਲੂ ਕੀਤਾ ਜਾ ਸਕੇ।

ਇਨਫਰਾਸਟਰਕਚਰ ਅਤੇ ਹਿਸਟਰੀ ਪਈ ਹੈ। ਅੱਜ ਅਸੀਂ ਉਨ੍ਹਾਂ ਨੂੰ ਬਾਰਾਂਦਰੀ ਦਾ ਵਿਜ਼ਿਟ ਕਰਵਾਇਆ ਅਤੇ ਬੇਨਤੀ ਕੀਤੀ ਕਿ ਇਸ ‘ਤੇ ਟਿਕਟ ਲਗਾ ਕੇ ਇਸਨੂੰ ਚਾਲੂ ਕੀਤਾ ਜਾਵੇ। ਗਵਰਨਰ ਸਾਹਿਬ ਨੇ ਇਹ ਮਾਮਲਾ ਆਰਕੀਓਲੋਜੀ ਡਿਪਾਰਟਮੈਂਟ (ਪੁਰਾਤੱਤਵ ਵਿਭਾਗ) ਨੂੰ ਭੇਜ ਦਿੱਤਾ ਹੈ ਅਤੇ ਉਮੀਦ ਹੈ ਕਿ ਇਹ ਕੰਮ ਜਲਦ ਹੋਵੇਗਾ।ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਮੰਤਰੀਆਂ ਨੂੰ ਵੀ ਇੱਥੇ ਲਿਆਂਦਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਦੀ ਮਦਦ ਨਾਲ ਸੰਗਰੂਰ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

Read Latest News and Breaking News at Daily Post TV, Browse for more News

Ad
Ad