Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਸਫਾਈ ਕਰਮਚਾਰੀ ਦੀ ਚਾਕੂ ਮਾਰ ਕੇ ਹੱਤਿਆ, ਕਤਲ ਦੀ ਵਾਰਦਾਤ CCTV ‘ਚ ਕੈਦ

Sanitation worker stabbed to death: ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਇੱਕ ਸਫਾਈ ਕਰਮਚਾਰੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਅਨਿਲ ਵਜੋਂ ਹੋਈ ਹੈ, ਜੋ ਖੋੜਾ ਕਾਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਮਲੇ ਤੋਂ ਬਾਅਦ […]
By : Updated On: 16 Aug 2026 14:25:PM
ਸਫਾਈ ਕਰਮਚਾਰੀ ਦੀ ਚਾਕੂ ਮਾਰ ਕੇ ਹੱਤਿਆ, ਕਤਲ ਦੀ ਵਾਰਦਾਤ CCTV ‘ਚ ਕੈਦ

Sanitation worker stabbed to death: ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਇੱਕ ਸਫਾਈ ਕਰਮਚਾਰੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਅਨਿਲ ਵਜੋਂ ਹੋਈ ਹੈ, ਜੋ ਖੋੜਾ ਕਾਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਮਲੇ ਤੋਂ ਬਾਅਦ ਅਨਿਲ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਕਤਲ ਦੇ ਵਾਰਦਾਤ ਦੀ ਇੱਕ CCTV ਵੀ ਸਾਹਮਣੇ ਆਈ ਹੈ, ਜਿਸ ‘ਚ ਹਮਲਾਵਰ ਸਫਾਈ ਕਰਮਚਾਰੀ ਦੇ ਚਾਕੂ ਮਾਰ ਰਿਹਾ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ। ਫਿਲਹਾਲ ਕਤਲ ਦੇ ਪਿੱਛੇ ਦਾ ਕਾਰਨ ਕੀ ਸੀ ਅਤੇ ਵਾਰਦਾਤ ਵਿੱਚ ਕਿੰਨੇ ਲੋਕ ਸ਼ਾਮਲ ਸਨ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News